‘ਸੁਖਬੀਰ ਸਿੰਆਂ ਓਬਰਾਏ ਹੋਟਲ ਦੀ ਫਰਦ ਨਾਲ ਲੈ ਕੇ ਆਈਂ…’ ਸੀਐਮ ਮਾਨ ਨੇ ਮੁੜ ਰਗੜੇ ਵਿਰੋਧੀ, ਇਕ ਨਵੰਬਰ ਖੁੱਲੀ ਬਹਿਸ ਦਾ ਦਿੱਤਾ ਹੋਇਐ ਸੱਦਾ

‘ਸੁਖਬੀਰ ਸਿੰਆਂ ਓਬਰਾਏ ਹੋਟਲ ਦੀ ਫਰਦ ਨਾਲ ਲੈ ਕੇ ਆਈਂ…’ ਸੀਐਮ ਮਾਨ ਨੇ ਮੁੜ ਰਗੜੇ ਵਿਰੋਧੀ, ਇਕ ਨਵੰਬਰ ਖੁੱਲੀ ਬਹਿਸ ਦਾ ਦਿੱਤਾ ਹੋਇਐ ਸੱਦਾ

ਵੀਓਪੀ ਬਿਊਰੋ, ਚੰਡੀਗੜ੍ਹ- ਐਸਵਾਈਐਲ ਮੁੱਦੇ ਦੇ ਭਖੇ ਮੁੱਦੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਆਸੀ ਵਿਰੋਧੀਆਂ ਨੂੰ ਪਹਿਲੀ ਨਵੰਬਰ ਨੂੰ ਬਹਿਸ ਦੀ ਦਿੱਤੀ ਗਈ ਚੁਣੌਤੀ ਨੇ ਮਾਮਲਾ ਹੋਰ ਗਰਮ ਕਰ ਦਿੱਤਾ ਹੈ।


ਵਿਰੋਧੀ ਧਿਰਾਂ ਨੇ ਸੀਐਮ ਮਾਨ ਦੀ ਇਸ ਚੁਣੌਤੀ ਨੂੰ ਕਬੂਲ ਕਰਦਿਆਂ ਕਈ ਸਵਾਲ ਵੀ ਚੁੱਕੇ ਸਨ, ਜਿਸ ਦਾ ਹੁਣ ਮੁੱਖ ਮੰਤਰੀ ਨੇ ਇਕ ਹੋਰ ਟਵੀਟ ਕਰ ਕੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਇਕ ਤਾਜ਼ਾ ਟਵੀਟ ਵਿਚ ਲਿਖਿਆ- ”ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਵਿਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜਾਜ਼ਤ ਦੇਣ ਦੀ ਤਾਰੀਫ਼ ਕੀਤੀ.. ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਉਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਵਿਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਉਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਜੋ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…”


ਦੱਸ ਦਈਏ ਕਿ ਬੀਤੇ ਦਿਨ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਮਾਰਚ ਕੱਢਿਆ ਗਿਆ ਸੀ। ਇਸ ਮਾਰਚ ਵਿੱਚ ਦੋ ਅਜਿਹੀਆਂ ਕੁਰਸੀਆਂ ਦੇਖਣ ਨੂੰ ਮਿਲੀਆਂ ਜਿਸ ਵਿੱਚ ਇੱਕ ਕੁਰਸੀ ‘ਤੇ ਮੁੱਖ ਮੰਤਰੀ ਪੰਜਾਬ ਲਿਖਿਆ ਹੋਇਆ ਸੀ। ਅਕਾਲੀ ਦਲ ਦਾ ਦਾਅਵ ਸੀ ਕਿ ਇਹ ਕੁਰਸੀ ਮੁੱਖ ਮੰਤਰੀ ਭਗਵੰਤ ਮਾਨ ਲਈ ਲਿਆਂਦੀ ਗਈ ਸੀ ਕਿ ਉਹਨਾਂ ਨਾਲ ਬੈਠ ਕੇ ਖੁੱਲ੍ਹੀ ਬਹਿਸ ਕੀਤੀ ਜਾ ਸਕੇ ਪਰ ਮੁੱਖ ਮੰਤਰੀ ਭਗਵੰਤ ਮਾਨ ਡਿਬੇਟ ਤੋਂ ਪਹਿਲਾਂ ਹੀ ਭੱਜ ਗਿਆ। ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਨੂੰ ਖੁੱਲ੍ਹੀ ਬਹਿਸ ਦੇ ਲਈ 1 ਨਵੰਬਰ ਨੂੰ ਸੱਦਾ ਦਿੱਤਾ ਹੈ।

error: Content is protected !!