ਕਬੱਡੀ ਕੱਪ ਬਣਿਆ ਸਿੱਧੂ ਮੂਸੇਵਾਲਾ ਦੇ ਕ+ਤ+ਲ ਦਾ ਕਾਰਨ, ਲਾਰੈਂਸ ਬਿਸ਼ਨੋਈ ਨਾਲ ਫੋਨ ‘ਤੇ ਹੋਈ ਸੀ ਗਾਲੀ-ਗਲੌਚ

ਕਬੱਡੀ ਕੱਪ ਬਣਿਆ ਸਿੱਧੂ ਮੂਸੇਵਾਲਾ ਦੇ ਕ+ਤ+ਲ ਦਾ ਕਾਰਨ, ਲਾਰੈਂਸ ਬਿਸ਼ਨੋਈ ਨਾਲ ਫੋਨ ‘ਤੇ ਹੋਈ ਸੀ ਗਾਲੀ-ਗਲੌਚ

 

ਮਾਨਸਾ (ਵੀਓਪੀ ਬਿਊਰੋ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਹੁਣ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਕਿਸੇ ਹੋਰ ਨੇ ਨਹੀਂ ਸਗੋਂ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਨ ਨੇ ਕੀਤਾ ਹੈ। ਸਚਿਨ ਮੁਤਾਬਕ ਮੂਸੇਵਾਲਾ ਦਾ ਕਤਲ ਕਬੱਡੀ ਕੱਪ ਕਾਰਨ ਹੋਇਆ ਸੀ। ਉਸ ਨੇ ਇਹ ਵੀ ਦੱਸਿਆ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਸਿੱਧੂ ਮੂਸੇਵਾਲਾ ਵਿਚਾਲੇ ਫੋਨ ‘ਤੇ ਲੜਾਈ ਹੋਈ ਸੀ। ਇਸ ਤੋਂ ਬਾਅਦ ਹੀ ਕਤਲ ਦੀ ਸਾਜ਼ਿਸ਼ ਰਚੀ ਗਈ। ਸਚਿਨ ਨੇ ਕਿਹਾ ਕਿ ਭਾਵੇਂ ਉਹ ਇਸ ਦੌਰਾਨ ਜੇਲ੍ਹ ਵਿੱਚ ਸੀ ਪਰ ਉਸ ਨੂੰ 2021 ਵਿੱਚ ਹੀ ਪਤਾ ਲੱਗ ਗਿਆ ਸੀ ਕਿ ਮੂਸੇਵਾਲਾ ਦਾ ਕਤਲ ਹੋ ਜਾਵੇਗਾ।
ਦੱਸ ਦੇਈਏ ਕਿ ਸਚਿਨ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਮਾਨਸਾ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ।

ਸਚਿਨ ਥਾਪਨ ਨੇ ਦੱਸਿਆ ਕਿ ਉਹ ਅਗਸਤ 2021 ਵਿੱਚ ਲਾਰੈਂਸ ਬਿਸ਼ਨੋਈ ਦੇ ਨਾਲ ਰਾਜਸਥਾਨ ਦੀ ਅਜਮੇਰ ਜੇਲ੍ਹ ਵਿੱਚ ਬੰਦ ਸੀ। ਉਸ ਸਮੇਂ ਦੌਰਾਨ ਪੰਜਾਬ ਵਿੱਚ ਕਬੱਡੀ ਕੱਪ ਕਰਵਾਇਆ ਜਾਣਾ ਸੀ। ਇਹ ਕਬੱਡੀ ਕੱਪ ਬੰਬੀਹਾ ਗੈਂਗ ਵੱਲੋਂ ਕਰਵਾਇਆ ਜਾ ਰਿਹਾ ਸੀ। ਲਾਰੈਂਸ ਨੇ ਮੂਸੇਵਾਲਾ ਨੂੰ ਫੋਨ ‘ਤੇ ਕਿਹਾ ਸੀ ਕਿ ਉਹ ਇਸ ਕੱਪ ‘ਤੇ ਨਾ ਜਾਵੇ।
ਲਾਰੈਂਸ ਦੇ ਇਨਕਾਰ ਦੇ ਬਾਵਜੂਦ ਸਿੱਧੂ ਮੂਸੇਵਾਲਾ ਉੱਥੇ ਗਿਆ। ਬਾਅਦ ਵਿਚ ਲਾਰੈਂਸ ਨੇ ਮੂਸੇਵਾਲਾ ਨੂੰ ਫ਼ੋਨ ‘ਤੇ ਪੁੱਛਿਆ ਕਿ ਉਹ ਉਸ ਦੇ ਇਨਕਾਰ ਕਰਨ ਦੇ ਬਾਵਜੂਦ ਉੱਥੇ ਕਿਉਂ ਗਿਆ। ਪੁਲਿਸ ਸੂਤਰਾਂ ਅਨੁਸਾਰ ਸਚਿਨ ਥਾਪਨ ਨੇ ਦੱਸਿਆ ਕਿ ਲਾਰੇਂਸ ਨੇ ਮੂਸੇਵਾਲਾ ਨਾਲ ਦੁਰਵਿਵਹਾਰ ਕੀਤਾ, ਮੂਸੇਵਾਲਾ ਨੇ ਵੀ ਉਸੇ ਤਰ੍ਹਾਂ ਲਾਰੇਂਸ ਨੂੰ ਜਵਾਬ ਦਿੱਤਾ।


ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਅੰਨ੍ਹੇਵਾਹ ਗੋਲੀਬਾਰੀ ਕਰਕੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਬਾਅਦ ਵਿੱਚ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਪੁਲਿਸ ਨੇ ਇਸ ਮਾਮਲੇ ਵਿੱਚ 30 ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਾਨਸਾ ਦੇ ਐਸਐਸਪੀ ਡਾ: ਨਾਨਕ ਸਿੰਘ ਨੇ ਕਿਹਾ ਕਿ ਮਾਮਲਾ ਹਾਲੇ ਜਾਂਚ ਦਾ ਵਿਸ਼ਾ ਹੈ। ਕੁਝ ਵੀ ਕਹਿਣਾ ਉਚਿਤ ਨਹੀਂ ਹੋਵੇਗਾ।

ਬੁੱਧਵਾਰ ਨੂੰ ਸਚਿਨ ਥਾਪਨ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਬਠਿੰਡਾ ਕੇਂਦਰੀ ਜੇਲ੍ਹ ਭੇਜ ਦਿੱਤਾ ਹੈ। ਮੁਲਜ਼ਮ ਸਚਿਨ ਨੂੰ ਕੇਂਦਰੀ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਰੱਖਿਆ ਜਾਵੇਗਾ। ਬਠਿੰਡਾ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਪੰਜਾਹ ਤੋਂ ਵੱਧ ਗੈਂਗਸਟਰਾਂ ਨੂੰ ਰੱਖਿਆ ਗਿਆ ਹੈ। ਜਿੱਥੇ ਉਕਤ ਗੈਂਗਸਟਰ ਜੇਲ੍ਹ ਤੋਂ ਬਾਹਰ ਕਿਸੇ ਵੀ ਤਰ੍ਹਾਂ ਸੰਪਰਕ ਨਹੀਂ ਕਰ ਸਕਦੇ।

error: Content is protected !!