ਡਾ. ਰਾਜ ਕੁਮਾਰ ਵੇਰਕਾ ਨੇ ਛੱਡੀ ਭਾਜਪਾ ਪਾਰਟੀ, ਇਸ ਪਾਰਟੀ ਵਿਚ ਹੋਣਗੇ ਸ਼ਾਮਲ

ਡਾ. ਰਾਜ ਕੁਮਾਰ ਵੇਰਕਾ ਨੇ ਛੱਡੀ ਭਾਜਪਾ ਪਾਰਟੀ, ਇਸ ਪਾਰਟੀ ਵਿਚ ਹੋਣਗੇ ਸ਼ਾਮਲ

ਵੀਓਪੀ ਬਿਊਰੋ, ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਭਾਜਪਾ ਪਾਰਟੀ ਛੱਡ ਦਿੱਤੀ ਹੈ। ਡਾ. ਰਾਜਕੁਮਾਰ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਕਰੀਬ ਇਕ ਸਾਲ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਡਾਕਟਰ ਰਾਜ ਕੁਮਾਰ ਨੇ ਇਕ ਵਾਰ ਫਿਰ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਡਾ. ਰਾਜ ਕੁਮਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਾਜਪਾ ਤੋਂ ਮੋਹ ਭੰਗ ਹੋ ਗਿਆ ਹੈ। ਭਾਜਪਾ ‘ਚ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ। ਉਨ੍ਹਾਂ ਇਹ ਵੀ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਕਈ ਨਜ਼ਦੀਕੀ ਆਗੂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ।

error: Content is protected !!