ਨਸ਼ਾ ਤਸਕਰਾਂ ਨੂੰ ਫੜਨ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, 2 ਮੁਲਾਜ਼ਮ ਹੋਏ ਜ਼ਖਮੀ

ਨਸ਼ਾ ਤਸਕਰਾਂ ਨੂੰ ਫੜਨ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, 2 ਮੁਲਾਜ਼ਮ ਹੋਏ ਜ਼ਖਮੀ

ਜਲੰਧਰ (ਵੀਓਪੀ ਬਿਊਰੋ) ਜਲੰਧਰ ਦੇਹਾਤ ਦੇ ਥਾਣਾ ਨੂਰਮਹਿਲ ‘ਚ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਆਈ ਪੁਲਿਸ ਟੀਮ ‘ਤੇ ਅਚਾਨਕ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਲੱਗੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਆਖ਼ਰ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਦਾ ਇੱਕ ਵੱਡਾ ਨਸ਼ਾ ਤਸਕਰ ਇੱਕ ਘਰ ਵਿੱਚ ਲੁਕਿਆ ਹੋਇਆ ਹੈ।
ਸੂਚਨਾ ਮਿਲਣ ਤੋਂ ਬਾਅਦ ਫਿਲੌਰ ਪੁਲਿਸ ਦੀ ਟੀਮ ਨੇ ਉਕਤ ਘਰ ਨੂੰ ਘੇਰ ਲਿਆ। ਇਸ ਦੌਰਾਨ ਅਚਾਨਕ ਘਰ ਤੋਂ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਲੱਗੀ ਹੈ।

ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਭਾਰੀ ਮਾਤਰਾ ਵਿਚ ਸਮਾਨ ਬਰਾਮਦ ਕੀਤਾ ਹੈ | ਫੜੇ ਗਏ ਸਮੱਗਲਰ ਨੂੰ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕਿੰਗ ਪਿੰਨ ਦੱਸਿਆ ਜਾ ਰਿਹਾ ਹੈ। ਉਸ ਨੇ ਨਸ਼ਾ ਤਸਕਰੀ ਰਾਹੀਂ ਕਰੋੜਾਂ ਰੁਪਏ ਦਾ ਸਾਮਰਾਜ ਬਣਾਇਆ ਹੋਇਆ ਹੈ।

ਪੁਲਿਸ ਨੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਫਿਲੌਰ ਥਾਣੇ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਹੌਲਦਾਰ ਜ਼ਖ਼ਮੀ ਹੋ ਗਏ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ, ਡਰੱਗ ਮਨੀ ਅਤੇ ਕਾਰ ਬਰਾਮਦ ਕਰ ਲਈ ਗਈ ਹੈ।

error: Content is protected !!