ਸਕੂਲ ਬੱਸ ਡਰਾਈਵਰ ਨਿਕਲਿਆ ਦਰਿੰਦਾ, ਸਾਢੇ ਤਿੰਨ ਸਾਲਾ ਬੱਚੀ ਨਾਲ ਕੀਤਾ ਬਲਾਤ+ਕਾਰ, ਗ੍ਰਿਫ਼ਤਾਰ

ਸਕੂਲ ਬੱਸ ਡਰਾਈਵਰ ਨਿਕਲਿਆ ਦਰਿੰਦਾ, ਸਾਢੇ ਤਿੰਨ ਸਾਲਾ ਬੱਚੀ ਨਾਲ ਕੀਤਾ ਬਲਾਤ+ਕਾਰ, ਗ੍ਰਿਫ਼ਤਾਰ


ਵੀਓਪੀ ਬਿਊਰੋ, ਨੈਸ਼ਨਲ-ਨਰਾਤਿਆਂ ਤੋਂ ਪਹਿਲਾਂ ਵਾਲੀ ਸ਼ਾਮ ਨੂੰ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਸਕੂਲ ਬੱਸ ਕੰਡਕਟਰ ਨੇ ਸਾਢੇ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਬਲਾਤ+ਕਾਰ ਕੀਤਾ। ਇਹ ਘਟਨਾ ਰਾਜਸਥਾਨ ਦੇ ਬੀਕਾਨੇਰ ਸ਼ਹਿਰ ਵਿਖੇ ਵਾਪਰੀ। ਵਾਰਦਾਤ ਦਾ ਪਤਾ ਲੱਗਦਿਆਂ ਹੀ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਹ ਤੁਰੰਤ ਥਾਣੇ ਪੁੱਜੇ ਅਤੇ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਦਿੱਤੀ। ਪੁਲਿਸ ਨੇ ਮੁਲਜ਼ਮ ਬੱਸ ਕੰਡਕਟਰ ਮਦਨਲਾਲ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਪੁਲਿਸ ਮੁਤਾਬਕ ਪੀੜਤਾ ਦੀ ਮਾਂ ਨੇ ਸ਼ਨੀਵਾਰ ਨੂੰ ਦਿੱਤੀ ਆਪਣੀ ਰਿਪੋਰਟ ‘ਚ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੀ ਹੈ। ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਲੜਕੀ ਨੂੰ ਲਿਆਉਣ ਅਤੇ ਲਿਜਾਣ ਦਾ ਕੰਮ ਕਰ ਰਿਹਾ ਸੀ। ਸ਼ੁੱਕਰਵਾਰ ਨੂੰ ਸਕੂਲ ਬੱਸ ਕੰਡਕਟਰ ਨੇ ਬੱਚੀ ਨਾਲ ਬਲਾਤ+ਕਾਰ ਕੀਤਾ। ਇਸ ਤੋਂ ਬਾਅਦ ਲੜਕੀ ਨੂੰ ਇਸ ਬਾਰੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ ਗਈ।


ਰਿਪੋਰਟ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਪੀੜਤਾ ਦਾ ਮੈਡੀਕਲ ਕਰਵਾਇਆ। ਇਸ ਤੋਂ ਤੁਰੰਤ ਬਾਅਦ ਬੱਸ ਕੰਡਕਟਰ ਮਦਨਲਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਇੱਕ ਮਹਿਲਾ ਕੰਡਕਟਰ ਵੀ ਹੈ। ਇਸ ਦੇ ਬਾਵਜੂਦ ਅਜਿਹੀਆਂ ਘਿਨਾਉਣੀਆਂ ਹਰਕਤਾਂ ਕੀਤੀਆਂ ਗਈਆਂ।
ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਘਟਨਾ ਵਿੱਚ ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਦੀ ਕੋਈ ਭੂਮਿਕਾ ਤਾਂ ਨਹੀਂ ਹੈ। ਉਪ ਪੁਲਿਸ ਕਪਤਾਨ (ਸਦਰ) ਸ਼ਾਲਿਨੀ ਬਜਾਜ ਮਾਮਲੇ ਦੀ ਜਾਂਚ ਕਰ ਰਹੇ ਹਨ।

error: Content is protected !!