ਤੜਕਸਾਰ 5 ਵਜੇ ਘਰੋਂ ਸੁੱਤੇ ਪਏ ਸਾਬਕਾ ਕਾਂਗਰਸੀ ਵਿਧਾਇਕ ਨੂੰ ਚੁੱਕ ਕੇ ਲੈ ਗਈ ਪੰਜਾਬ ਪੁਲਿਸ

ਤੜਕਸਾਰ 5 ਵਜੇ ਘਰੋਂ ਸੁੱਤੇ ਪਏ ਸਾਬਕਾ ਕਾਂਗਰਸੀ ਵਿਧਾਇਕ ਨੂੰ ਚੁੱਕ ਕੇ ਲੈ ਗਈ ਪੰਜਾਬ ਪੁਲਿਸ

ਫਿਰੋਜ਼ਪੁਰ (ਵੀਓਪੀ ਬਿਊਰੋ) ਪੰਜਾਬ ਦੇ ਫਿਰੋਜ਼ਪੁਰ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ, ਜਦੋਂ ਉਹ ਸੁੱਤੇ ਪਏ ਸੀ। ਉਹਨਾਂ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਜੀਰਾ ਖੁਦ ਅੱਜ ਰਾਤ 11 ਵਜੇ ਪ੍ਰੈਸ ਕਾਨਫਰੰਸ ਕਰਕੇ ਗ੍ਰਿਫ਼ਤਾਰੀ ਦਾ ਐਲਾਨ ਕਰਨ ਜਾ ਰਹੇ ਸਨ।

ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਜ਼ੀਰਾ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਕੁਲਬੀਰ ਜ਼ੀਰਾ ਨੇ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕੁਲਬੀਰ ਆਪਣੇ ਸਾਥੀਆਂ ਸਮੇਤ ਦਫ਼ਤਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਮੌਜੂਦ ਸਰਕਾਰੀ ਕਾਗਜ਼ਾਂ ਨਾਲ ਛੇੜਛਾੜ ਕੀਤੀ। ਜੀਰਾ ਦੀ ਇਸ ਕਾਰਵਾਈ ਨਾਲ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਇਆ ਹੈ। ਦੱਸ ਦਈਏ ਕਿ ਜ਼ੀਰਾ ਪੁਲਿਸ ਨੇ ਪਰਚਾ ਦਰਜ ਕੀਤਾ ਸੀ।

ਇਸ ਵਿੱਚ ਸਾਬਕਾ ਵਿਧਾਇਕ ਜੀਰਾ ਤੋਂ ਇਲਾਵਾ ਉਨ੍ਹਾਂ ਦੇ ਨਾਲ ਮੌਜੂਦ 70 ਤੋਂ 80 ਅਣਪਛਾਤੇ ਮੁਲਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮਾਮਲਾ ਸਾਹਮਣੇ ਆਉਂਦੇ ਹੀ ਸਾਬਕਾ ਵਿਧਾਇਕ ਜ਼ੀਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਉਹ 17 ਅਕਤੂਬਰ ਨੂੰ ਦੁਪਹਿਰ 12 ਵਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣਗੇ।

ਇਸ ਤੋਂ ਇਲਾਵਾ ਥਾਣਾ ਸਿਟੀ ਜ਼ੀਰਾ ਵਿੱਚ ਬੀਡੀਪੀਓ ਜ਼ੀਰਾ ਨੇ ਦੱਸਿਆ ਸੀ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫ਼ਤਰ ਦੇ ਕਮਰੇ ਵਿੱਚ ਦਾਖ਼ਲ ਹੋ ਗਿਆ।

ਉਹ ਸਰਕਾਰੀ ਕੰਮ ਵਿੱਚ ਦਖਲ ਦੇਣ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਨਾਲ ਵੀ ਮਾੜਾ ਵਿਵਹਾਰ ਕਰਦਾ ਸੀ। ਥਾਣਾ ਸਿਟੀ ਜੀਰਾ ਦੇ ਏ.ਐਸ.ਆਈ ਸਤਵੰਤ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ‘ਤੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਸੀ।

error: Content is protected !!