ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਪਰਮਾਤਮਾ ਦੇ ਦੁਆਰ, ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰ ਕੇ ਮੁਹਿੰਮ ਸ਼ੁਰੂ ਕਰਨਗੇ ਸੀਐਮ ਮਾਨ

ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਪਰਮਾਤਮਾ ਦੇ ਦੁਆਰ, ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰ ਕੇ ਮੁਹਿੰਮ ਸ਼ੁਰੂ ਕਰਨਗੇ ਸੀਐਮ ਮਾਨ

ਵੀਓਪੀ ਬਿਊਰੋ, ਪੰਜਾਬ-ਪੰਜਾਬ ਵਿੱਚ ਨਸ਼ਾ ਸਭ ਤੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ। ਵੱਡੀ ਗਿਣਤੀ ਨੌਜਵਾਨ ਨਸ਼ੇ ਵਿਚ ਫਸ ਕੇ ਹੁਣ ਤਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਨਸ਼ਿਆਂ ਦੇ ਖਾਤਮੇ ਲਈ ਹੁਣ ਪੰਜਾਬ ਸਰਕਾਰ ਪਰਮਾਤਮਾ ਦਾ ਸਹਾਰਾ ਲੈਣ ਜਾ ਰਹੀ ਹੈ। 18 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪਹੁੰਚ ਰਹੇ ਹਨ। ਸਵੇਰੇ 11 ਵਜੇ ਸੀਐਮ ਭਗਵੰਤ ਮਾਨ ਦਰਬਾਰ ਸਾਹਿਬ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਪੰਜਾਬ ‘ਚੋਂ ਨਸ਼ਾ ਖ਼ਤਮ ਕਰਨ ਦੇ ਲਈ ਅਰਦਾਸ ਕਰਨਗੇ।


ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ਹਿਰ ਅਤੇ ਪਿੰਡ ਪੱਧਰ ‘ਤੇ ਸਰਚ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਡਰੱਗ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਤਿੱਖੀ ਟਿੱਪਣੀ ਦਾ ਵੀ ਸਾਹਮਣਾ ਕਰਨਾ ਪਿਆ ਸੀ। ਡਰੱਗ ਮਾਮਲੇ ‘ਤੇ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਹਾਈ ਕੋਰਟ ਤੋਂ ਮੁਆਫ਼ੀ ਵੀ ਮੰਗਣੀ ਪਈ ਸੀ।
ਇਸ ਸਮੱਸਿਆ ਨੂੰ ਖ਼ਤਮ ਕਰਨ ਲਈ ਹੁਣ ਸਰਕਾਰ ਪਰਮਾਤਮਾ ਦੇ ਦੁਆਰ ਜਾ ਰਹੀ ਹੈ। ਦਰਬਾਰ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸੂਬੇ ਵਿੱਚ 3 ਸੂਤਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। Pray Pledge and Play ਦੇ ਥੀਮ ਰਾਹੀਂ ਨਸ਼ਾ ਛੁਡਾਉਣ ਲਈ ਵੱਡੀ ਮੁਹਿੰਮ ਸ਼ੁਰੂ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਹੋਪ ਇਨੀਸ਼ੀਏਟਿਵ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੀਆਂ ਗਲੀਆਂ-ਮੁਹੱਲਿਆਂ ਅਤੇ ਸਟੇਡੀਅਮਾਂ ਵਿੱਚ ਨੌਜਵਾਨਾਂ ਨੂੰ ਕ੍ਰਿਕਟ ਰਾਹੀਂ ਜਾਗਰੂਕ ਕੀਤਾ ਜਾਵੇਗਾ। ਇਹ ਮੁਹਿੰਮ ਲਗਭਗ 1 ਮਹੀਨੇ ਤੱਕ ਚੱਲੇਗੀ ਅਤੇ ਦੀਵਾਲੀ ਤੋਂ ਪਹਿਲਾਂ ਖਤਮ ਹੋ ਜਾਵੇਗਾ। ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵਰਗੇ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਨਸ਼ਿਆਂ ਵਿਰੁੱਧ ਲੜਨ ਲਈ ਤਿਆਰ ਕੀਤਾ ਜਾਵੇਗਾ। ਇਸ ਵਿੱਚ ਅੰਮ੍ਰਿਤਸਰ ਦੇ ਸਮਾਜ ਸੇਵੀ ਸੰਸਥਾਵਾਂ ਵੀ ਭਾਗ ਲੈਣਗੀਆਂ। ਹੋਪ ਇਨੀਸ਼ੀਏਟਿਵ ਬਾਰੇ ਵਧੇਰੇ ਜਾਣਕਾਰੀ ਲਈ, ਤੁਸੀਂ www.hopeamritsar.com ਅਤੇ 7710104368 ‘ਤੇ ਸੰਪਰਕ ਕਰ ਸਕਦੇ ਹੋ।

error: Content is protected !!