ਹਰਿਆਣਾ ਕਮੇਟੀ ਨੂੰ ਐਸਜੀਪੀਸੀ ਤੋਂ ਵੱਖ ਕਰਨ ਦੀ ਹੋ ਰਹੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ

ਹਰਿਆਣਾ ਕਮੇਟੀ ਨੂੰ ਐਸਜੀਪੀਸੀ ਤੋਂ ਵੱਖ ਕਰਨ ਦੀ ਹੋ ਰਹੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ


ਅੰਮ੍ਰਿਤਸਰ (ਜ.ਬ.) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ SYL ਤੇ ਹਰਿਆਣਾ ਵਿਚ ਡੇਰਾ ਪ੍ਰੇਮੀਆਂ ਦੀਆਂ ਹਰਿਆਣਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬਣਾਈਆਂ ਜਾ ਰਹੀਆਂ ਵੋਟਾਂ ਦੇ ਮੁੱਦਿਆਂ ਉਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਸ. ਵਾਈ. ਐੱਲ. ਦੇ ਮੁੱਦੇ ’ਤੇ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ ਹੈ।

ਹਰਿਆਣਾ ਕਮੇਟੀ ਦੀਆਂ ਚੋਣਾਂ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਹੁਣ ਵੋਟਾਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸਰਾਸਰ ਗ਼ਲਤ ਹੈ। ਉੱਥੇ ਹੀ ਹਰਿਆਣਾ ਵਿਚ ਬਣ ਰਹੇ ਡੇਰੇ ਜਾਂ ਵੋਟਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਹੈ ਕਿ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਹੀ ਹਰਿਆਣਾ ਕਮੇਟੀ ਦੀਆਂ ਵੋਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਹਰਿਆਣਾ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਤੋਂ ਵੱਖ ਕਰਨ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋ ਸਰਾਸਰ ਗ਼ਲਤ ਹੈ।

error: Content is protected !!