ਨਸ਼ਾ ਮੁਕਤ ਪੰਜਾਬ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਰਦਾਸ, ਸੀਐਮ ਮਾਨ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਬੱਚੇ

ਨਸ਼ਾ ਮੁਕਤ ਪੰਜਾਬ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਰਦਾਸ, ਸੀਐਮ ਮਾਨ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਬੱਚੇ

ਵੀਓਪੀ ਬਿਊਰੋ ਅੰਮ੍ਰਿਤਸਰ : ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ‘ਦਿ ਹੋਪ ਇਨੀਸ਼ੀਏਟਿਵ’ ਮੁਹਿੰਮ ਆਰੰਭੀ ਗਈ ਹੈ। ਇਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਲਈ ਸਕੂਲਾਂ ਦੇ ਵਿਦਿਆਰਥੀ ਇਕੱਠੇ ਹੋਏ। ਅਰਦਾਸ ਵਿੱਚ ਜ਼ਿਲ੍ਹੇ ਦੇ 56 ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ 40 ਹਜ਼ਾਰ ਦੇ ਕਰੀਬ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11 ਵਜੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤੇ ਨਸ਼ਾ ਮੁਕਤ ਪੰਜਾਬ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਅਰਦਾਸ ਕੀਤੀ ਗਈ। ਸੀਐੱਮ ਮਾਨ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਏਸ਼ੀਅਨ ਖੇਡਾਂ ਵਿਚ ਹਿੱਸਾ ਲਿਆ ਤੇ 19 ਮੈਡਲ ਜਿੱਤੇ ਹਨ ਜੋ ਕਿ ਬੜੀ ਹੀ ਮਾਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ‘ਚੋਂ ਕੱਢ ਕੇ ਨੌਕਰੀਆਂ ਦੇਣੀਆਂ ਹਨ। ਉਨ੍ਹਾਂ ਨੂੰ ਪੜ੍ਹਾਈ ਵਿਚ ਉਤਸ਼ਾਹਿਤ ਕਰਨਾ ਹੈ। ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਪਿੰਡਾਂ ਦੇ ਮੁੰਡੇ ਕੁੜੀਆਂ ਜੱਜ ਬਣ ਗਏ ਹਨ।
ਨਸ਼ਾ ਵਿਰੋਧੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਇਸ ਦੀਆਂ ਮੁਕੰਮਲ ਤਿਆਰੀਆਂ ਸਨ।

ਏਡੀਸੀ, ਐਸਡੀਐਮ ਤੋਂ ਲੈ ਕੇ ਤਹਿਸੀਲਦਾਰ ਤੱਕ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਲੱਗੇ ਰਹੇ। ‘ਦਿ ਹੋਪ ਇਨੀਸ਼ੀਏਟਿਵ’ ਤਹਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਵੇਗਾ, ਜਿਸ ਵਿਚ ਹੁਣ ਤੱਕ 900 ਤੋਂ ਵੱਧ ਟੀਮਾਂ ਰਜਿਸਟ੍ਰੇਸ਼ਨ ਕਰ ਚੁੱਕੀਆਂ ਹਨ | ਇਸ ਤੋਂ ਬਾਅਦ ਸਹੁੰ ਚੁੱਕੀ ਜਾਵੇਗੀ ਅਤੇ ਬਾਅਦ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾਵੇਗੀ।

error: Content is protected !!