ਅਟਾਰੀ ਬਾਰਡਰ ‘ਤੇ ਲਹਿਰਾਇਆ 418 ਫੁੱਟ ਉੱਚਾ ਤਿਰੰਗਾ, ਲਾਹੌਰ ਤੱਕ ਆ ਰਿਹਾ ਨਜ਼ਰ, ਪਾਕਿ ਝੰਡੇ ਤੋਂ 18 ਫੁੱਟ ਉੱਚਾ

ਅਟਾਰੀ ਬਾਰਡਰ ‘ਤੇ ਲਹਿਰਾਇਆ 418 ਫੁੱਟ ਉੱਚਾ ਤਿਰੰਗਾ, ਲਾਹੌਰ ਤੱਕ ਆ ਰਿਹਾ ਨਜ਼ਰ, ਪਾਕਿ ਝੰਡੇ ਤੋਂ 18 ਫੁੱਟ ਉੱਚਾ

ਅੰਮ੍ਰਿਤਸਰ (ਵੀਓਪੀ ਬਿਊਰੋ)-ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਟ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਫੇਰੀ ਦੌਰਾਨ ਉਨ੍ਹਾਂ ਅਟਾਰੀ ਸਰਹੱਦ ’ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ ਲਹਿਰਾਇਆ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ। ਇੱਥੇ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਤਿਰੰਗਾ ਸਿਰਫ਼ ਪਾਕਿਸਤਾਨ ਦੇ ਲਾਹੌਰ ਵਿੱਚ ਹੀ ਨਹੀਂ ਸਗੋਂ ਇਸ ਤੋਂ ਦੂਰ ਵੀ ਨਜ਼ਰ ਆਵੇਗਾ।

ਫਲੈਗਪੋਲ ਚਾਰ ਫੁੱਟ ਉੱਚੇ ਪਲੇਟਫਾਰਮ ‘ਤੇ ਲਗਾਇਆ ਗਿਆ ਹੈ ਅਤੇ ਪਾਕਿਸਤਾਨੀ ਝੰਡੇ ਦੇ ਸਾਹਮਣੇ 18 ਫੁੱਟ ਉੱਚਾ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਇਸ ਪ੍ਰਾਜੈਕਟ ਦੀ ਕੁੱਲ ਲਾਗਤ 4 ਕਰੋੜ ਰੁਪਏ ਹੈ।

ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਨਿਤਿਨ ਗਡਕਰੀ ਨੇ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਹਰਸ਼ਾ ਛੀਨਾ ਨੇੜੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਅਤੇ ਨੈਸ਼ਨਲ ਹਾਈਵੇ ਦੇ ਕੰਮਾਂ ਦਾ ਜਾਇਜ਼ਾ ਲਿਆ। ਨਿਤਿਨ ਗਡਕਰੀ ਨੇ ਪੰਜਾਬ ਵਿੱਚ ਚੱਲ ਰਹੇ ਹਾਈਵੇਅ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।

ਇਸ ਦੌਰਾਨ ਗਡਕਰੀ ਨੇ ਕਿਹਾ ਕਿ ਭਾਰਤ ਵਿੱਚ ਪਾਣੀ ਦੀ ਬਹੁਤਾਤ ਹੈ। ਆਜ਼ਾਦੀ ਤੋਂ ਬਾਅਦ ਭਾਰਤ ਦੇ ਹਿੱਸੇ ਵਿਚ ਤਿੰਨ ਅਤੇ ਪਾਕਿਸਤਾਨ ਦੇ ਹਿੱਸੇ ਵਿਚ ਤਿੰਨ ਦਰਿਆ ਸਨ ਪਰ ਅੱਜ ਤੱਕ ਭਾਰਤ ਦੇ ਹਿੱਸੇ ਦਾ ਪਾਣੀ ਪਾਕਿਸਤਾਨ ਵਿਚ ਪਹੁੰਚ ਰਿਹਾ ਹੈ। ਜੇਕਰ ਅਸੀਂ ਉਸ ਪਾਣੀ ਨੂੰ ਚੈਨਲਾਈਜ਼ ਕਰਦੇ ਹਾਂ ਤਾਂ ਅਸੀਂ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਨੂੰ ਵੀ ਪਾਣੀ ਮੁਹੱਈਆ ਕਰਵਾ ਸਕਦੇ ਹਾਂ।

418 feet indian flag at atari border

error: Content is protected !!