ਰਾਜਪਾਲ ਵੱਲੋਂ ਵਿਰੋਧ ਦੇ ਬਾਵਜੂਦ ਵਿਧਾਨ ਸਭਾ ਸੈਸ਼ਨ.. ਹੰਗਾਮੇ ਤੋਂ ਬਾਅਦ ਸੈਸ਼ਨ ਮੁਲਤਵੀ, CM ਕਹਿੰਦੇ-ਅਸੀ ਜਾਵਾਂਗੇ ਸੁਪਰੀਮ ਕੋਰਟ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਪਹਿਲੇ ਦਿਨ ਕਾਫੀ ਹੰਗਾਮਾ ਹੋਇਆ। ਰਾਜਪਾਲ ਨਾਲ ਵਿਵਾਦ ਦਰਮਿਆਨ ਸੀਐਮ ਮਾਨ ਨੇ ਐਲਾਨ ਕੀਤਾ ਕਿ ਉਹ 30 ਅਕਤੂਬਰ ਨੂੰ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਜਾਣਗੇ। ਤਿੰਨੋਂ ਬਿੱਲ ਸੁਪਰੀਮ ਕੋਰਟ ਦੀ ਸਹਿਮਤੀ ਨਾਲ ਹੀ ਸਦਨ ਵਿੱਚ ਪੇਸ਼ ਕੀਤੇ ਜਾਣਗੇ।
ਇਸ ਤੋਂ ਬਾਅਦ ਸਪੀਕਰ ਨੇ ਪਹਿਲੇ ਦਿਨ ਦੇ ਅੱਧੇ ਸਮੇਂ ਤੋਂ ਬਾਅਦ ਸਰਬਸੰਮਤੀ ਨਾਲ ਦੋ ਦਿਨਾਂ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ।
ਇਜਲਾਸ ਦੀ ਸ਼ੁਰੂਆਤ ਵਿੱਚ ਸਭ ਤੋਂ ਪਹਿਲਾਂ 41 ਮ੍ਰਿਤਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਸਦਨ ਦੁਪਹਿਰ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਜਲਾਸ ਮੁੜ ਸ਼ੁਰੂ ਹੋਣ ਮਗਰੋਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੀ ਜਾਇਜ਼ਤਾ ’ਤੇ ਸਵਾਲ ਉਠਾਏ।
ਤੁਹਾਨੂੰ ਦੱਸ ਦੇਈਏ ਕਿ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਦਨ ਵਿਚ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਵਾਈਸ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਪੂਰੀ ਤਰ੍ਹਾਂ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜਪਾਲ ਦਾ ਕੋਈ ਪੱਤਰ ਨਹੀਂ ਮਿਲਿਆ ਹੈ। ਇਸ ਤੋਂ ਬਾਅਦ ਜਿਵੇਂ ਹੀ ਪ੍ਰਸ਼ਨ ਕਾਲ ਸ਼ੁਰੂ ਹੋਇਆ ਤਾਂ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ।
ਹੁਣ ਸੀਐਮ ਭਗਵੰਤ ਮਾਨ ਸਦਨ ਪਹੁੰਚ ਗਏ ਹਨ। ਸਿਫ਼ਰ ਕਾਲ ਸ਼ੁਰੂ ਹੋ ਗਿਆ ਹੈ। ਕਾਂਗਰਸ ਨੇਤਾ ਪ੍ਰਤਾਪ ਬਾਜਵਾ ਨੇ ਸਦਨ ਦੀ ਜਾਇਜ਼ਤਾ ‘ਤੇ ਫਿਰ ਸਵਾਲ ਉਠਾਏ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਮੁੱਦੇ ‘ਤੇ ਚਰਚਾ ਹੋਵੇਗੀ? ਬਾਜਵਾ ਨੇ ਕਿਹਾ ਕਿ ਬਰਗਾੜੀ ‘ਤੇ ਕੀਤਾ ਵਾਅਦਾ ਪੂਰਾ ਨਹੀਂ ਹੋਇਆ। ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਸੀਐਮ ‘ਤੇ ਸਵਾਲ ਉਠਾਏ ਹਨ।
ਉਨ੍ਹਾਂ ਸ਼ੀਤਲ ਅੰਗੁਰਾਲ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਮੁੱਦੇ ‘ਤੇ ਗੁਰਦੁਆਰੇ ਜਾ ਰਹੀ ਹੈ ਅਤੇ ਵਿਧਾਇਕ ਆਪਣੀ ਸਰਕਾਰ ‘ਤੇ ਦੋਸ਼ ਲਗਾ ਰਹੇ ਹਨ। ਕਾਂਗਰਸੀ ਆਗੂ ਨੇ ਸੰਦੀਪ ਪਾਠਕ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਸੈਸ਼ਨ ਦੀ ਤਸਦੀਕ ਕੀਤੀ। ਉਨ੍ਹਾਂ ਸਬੰਧਤ ਨਿਯਮਾਂ ਦਾ ਹਵਾਲਾ ਦਿੱਤਾ।
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੇ ਕਿਹਾ ਕਿ ਨੀਲੇ ਕਾਰਡ ਰੱਦ ਕੀਤੇ ਜਾ ਰਹੇ ਹਨ। ਯੋਗ ਵਿਅਕਤੀਆਂ ਦੇ ਦੁਬਾਰਾ ਕਾਰਡ ਬਣਾਏ ਜਾਣ। ਸੁਖਵਿੰਦਰ ਸੁੱਖੀ ਨੇ ਕਿਹਾ ਕਿ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ ਹੈ।
Vidhansabha Punjab aap congress political