Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
21
ਵੱਡੀ ਕਾਰਵਾਈ; ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ
Latest News
Punjab
ਵੱਡੀ ਕਾਰਵਾਈ; ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ
October 21, 2023
Voice of Punjab
ਵੱਡੀ ਕਾਰਵਾਈ; ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ
ਵੀਓਪੀ ਬਿਊਰੋ, ਬਠਿੰਡਾ : ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਡੀਟੀਸੀ ਤੇ ਔਰਬਿਟ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਗਏ ਹਨ। ਸੂਬੇ ਦੀ ‘ਆਪ’ ਸਰਕਾਰ ਦੀ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਖ਼ਿਲਾਫ਼ ਹੁਣ ਤਕ ਦੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਬਠਿੰਡਾ ਆਰ. ਟੀ. ਏ. ਸਕੱਤਰ ਨੇ ਇਹ ਕਾਰਵਾਈ ਕੀਤੀ ਹੈ। ਇਨ੍ਹਾਂ ’ਚ ਡੱਬਵਾਲੀ ਟਰਾਂਸਪੋਰਟ ਦੇ 13, ਔਰਬਿਟ ਦੇ 12, ਜੁਝਾਰ ਬੱਸ ਸਰਵਿਸ ਦੇ 7 ਤੇ ਨਿਊ ਦੀਪ ਬੱਸ ਕੰਪਨੀ ਦੇ 3 ਪਰਮਿਟ ਸ਼ਾਮਿਲ ਹਨ। ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਇਸ ਸਬੰਧੀ ਆਰ. ਟੀ. ਏ. ਸਕੱਤਰ ਬਠਿੰਡਾ ਨੇ ਫਿਰੋਜ਼ਪੁਰ, ਪਟਿਆਲਾ ਅਤੇ ਜਲੰਧਰ ਦੇ ਆਰ. ਟੀ. ਏ. ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਪੱਤਰ ’ਚ ਕਿਹਾ ਗਿਆ ਹੈ ਕਿ ਜਿਹੜੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣੇ ਦਫ਼ਤਰਾਂ ਅਧੀਨ ਤਿਆਰ ਕੀਤੇ ਜਾ ਰਹੇ ਟਾਈਮ ਟੇਬਲ ’ਚ ਨਾ ਪਾਇਆ ਜਾਵੇ। ਇਸੇ ਤਰ੍ਹਾਂ ਜਿਨ੍ਹਾਂ ਟਾਈਮ ਟੇਬਲਾਂ ’ਚ ਇਹ ਪਰਮਿਟ ਹਨ, ਨੂੰ ਹਟਾ ਦਿੱਤਾ ਜਾਵੇ।
ਡੱਬਵਾਲੀ ਟਰਾਂਸਪੋਰਟ ਕੰਪਨੀ ਬਠਿੰਡਾ। ਜਲੰਧਰ-ਅਬੋਹਰ, ਅਬੋਹਰ-ਲੁਧਿਆਣਾ, ਅਬੋਹਰ-ਜਲੰਧਰ। ਡੱਬਵਾਲੀ-ਜਲੰਧਰ 2, ਪਟਿਆਲਾ-ਮੁਕਤਸਰ, ਪਟਿਆਲਾ-ਅਬੋਹਰ 2, ਪਟਿਆਲਾ-ਅਬੋਹਰ ਵਾਇਆ ਬਰਨਾਲਾ-ਬਠਿੰਡਾ, ਲੁਧਿਆਣਾ-ਬਠਿੰਡਾ, ਪਟਿਆਲਾ-ਫਾਜ਼ਿਲਕਾ, ਮੋਹਾਲੀ-ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਤਲਵੰਡੀ ਸਾਬੋ। ਜਦਕਿ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ, ਬਠਿੰਡਾ ਅਬੋਹਰ-ਲੁਧਿਆਣਾ, ਪਟਿਆਲਾ-ਮੁਕਤਸਰ, ਪਟਿਆਲਾ-ਫਾਜ਼ਿਲਕਾ, ਪਟਿਆਲਾ-ਅਬੋਹਰ, ਪਟਿਆਲਾ-ਫਾਜ਼ਲਿਕਾ, ਅਬੋਹਰ-ਲੁਧਿਆਣਾ, ਪਟਿਆਲਾ-ਸੰਗਰੂਰ, ਮੁਕਤਸਰ-ਲੁਧਿਆਣਾ, ਬਠਿੰਡਾ-ਨੰਗਲ, ਜਲੰਧਰ-ਬਠਿੰਡਾ, ਪਟਿਆਲਾ-ਕਪੂਰਥਲਾ ਦੇ ਰੂਟ ਰੱਦ ਕੀਤੇ ਗਏ ਹਨ। ਜੁਝਾਰ ਬੱਸ ਸਰਵਿਸ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਫ਼ਰੀਦਕੋਟ-ਲੁਧਿਆਣਾ ਵਾਇਆ ਮੁੱਦਕੀ-ਤਲਵੰਡੀ ਭਾਈ-ਮੋਗਾ-ਜਗਰਾਉਂ-ਮੁਲਾਨਪੁਰ, 3 ਮੋਗਾ-ਲੁਧਿਆਣਾ ਵਾਇਆ ਜਗਰਾਓਂ-ਮੁਲਾਪੁਰ, ਫ਼ਿਰੋਜ਼ਪੁਰ-ਲੁਧਿਆਣਾ ਵਾਇਆ ਮੋਗਾ ਤੇ ਮੋਗਾ-ਲੁਧਿਆਣਾ ਵਾਇਆ ਜਗਰਾਉਂ-ਮੁਲਾਂਪੁਰ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜ ਹੋਰ ਬੱਸ ਕੰਪਨੀਆਂ ਦੇ ਵੱਖ-ਵੱਖ ਰੂਟ ਰੱਦ ਕੀਤੇ ਗਏ ਹਨ।
ਇਸ ਦੇ ਨਾਲ ਹੀ ਜੀ. ਐੱਮ. ਪੀ. ਆਰ. ਟੀ. ਸੀ. ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਬੁਢਲਾਡਾ ਨੂੰ ਪੱਤਰ ਲਿਖਿਆ ਹੈ ਕਿ ਇਨ੍ਹਾਂ ਪਰਮਿਟਾਂ ’ਤੇ ਚੱਲਣ ਵਾਲੀਆਂ ਬੱਸਾਂ ਤੁਰੰਤ ਬੱਸ ਸਟੈਂਡ ’ਤੇ ਰੋਕੀਆਂ ਜਾਣ। ਪੱਤਰ ਅਨੁਸਾਰ ਜਿਨ੍ਹਾਂ ਕੰਪਨੀਆਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਮਾਲਕਾਂ ਨੂੰ ਹਦਾਇਤ ਹੈ ਕਿ ਉਹ ਜਲਦੀ ਤੋਂ ਜਲਦੀ ਰੱਦ ਕੀਤੇ ਪਰਮਿਟ ਦਫ਼ਤਰ ’ਚ ਜਮ੍ਹਾਂ ਕਰਵਾਉਣ।
Post navigation
ਕੈਨੇਡਾ ਨੇ ਬੈਂਗਲੁਰੂ, ਚੰਡੀਗੜ੍ਹ ਤੇ ਮੁੰਬਈ ਵਿਚ ਵੀਜ਼ਾ ਸੇਵਾਵਾਂ ਅਸਥਾਈ ਤੌਰ ਉਤੇ ਕੀਤੀਆਂ ਬੰਦ, ਜਾਣੋ ਕੀ ਕਿਹਾ ਪ੍ਰਧਾਨ ਮੰਤਰੀ ਟਰੂਡੋ ਨੇ
ਮਾਂ-ਪਿਓ ਤੇ ਭਰਾ ਨੂੰ ਗੋ+ਲ਼ੀਆਂ ਨਾਲ ਭੁੰਨ+ਣ ਵਾਲੇ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ, ਪਿਓ ਮੇਰੀ ਪਤਨੀ ਨਾਲ ਬਣਾਉਣਾ ਚਾਹੁੰਦਾ ਸੀ ਨਾਜਾ+ਇਜ਼ ਸਬੰਧ, ਭਰਾ ਲੁਕੋ ਲੈਂਦਾ ਸੀ ਅੰਡਰ ਗਾਰਮੈਂਟਸ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us