ਕੈਨੇਡਾ ਨੇ ਬੈਂਗਲੁਰੂ, ਚੰਡੀਗੜ੍ਹ ਤੇ ਮੁੰਬਈ ਵਿਚ ਵੀਜ਼ਾ ਸੇਵਾਵਾਂ ਅਸਥਾਈ ਤੌਰ ਉਤੇ ਕੀਤੀਆਂ ਬੰਦ, ਜਾਣੋ ਕੀ ਕਿਹਾ ਪ੍ਰਧਾਨ ਮੰਤਰੀ ਟਰੂਡੋ ਨੇ

ਕੈਨੇਡਾ ਨੇ ਬੈਂਗਲੁਰੂ, ਚੰਡੀਗੜ੍ਹ ਤੇ ਮੁੰਬਈ ਵਿਚ ਵੀਜ਼ਾ ਸੇਵਾਵਾਂ ਅਸਥਾਈ ਤੌਰ ਉਤੇ ਕੀਤੀਆਂ ਬੰਦ, ਜਾਣੋ ਕੀ ਕਿਹਾ ਪ੍ਰਧਾਨ ਮੰਤਰੀ ਟਰੂਡੋ ਨੇ


ਵੀਓਪੀ ਬਿਊਰ, ਇੰਟਰਨੈਸ਼ਨਲ-ਕੈਨੇਡਾ ਤੇ ਭਾਰਤ ਵਿਚ ਰਿਸ਼ਤਿਆਂ ਵਿਚਾਲੇ ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਲਈ ਬੁਰੀ ਖਬਰ ਹੈ। ਤਣਾਅ ਵਿਚ ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਨਾਲ ਹੀ ਕੈਨੇਡਾ ਨੇ ਬੇਂਗਲੁਰੂ, ਚੰਡੀਗੜ੍ਹ ਤੇ ਮੁੰਬਈ ਵਿਚ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ਉਤੇ ਮੁਲਤਵੀ ਕਰ ਦਿੱਤਾ ਹੈ।


ਵੀਜ਼ਾ ਦੀ ਚਾਹਤ ਰੱਖਣ ਵਾਲੇ ਲੋਕਾਂ ਨੂੰ ਹੁਣ ਦਿੱਲੀ ਜਾ ਕੇ ਵੀਜ਼ਾ ਪ੍ਰੋਸੈਸਿੰਗ ਕਰਵਾਉਣਾ ਹੋਵੇਗਾ। ਦੱਸ ਦੇਈਏ ਕਿ ਭਾਰਤ ਨੇ ਲਗਭਗ ਇਕ ਮਹੀਨਾ ਪਹਿਲਾਂ ਕੈਨੇਡਾ ਵਿਚ ਵੀਜ਼ਾ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਸੀ। 19 ਅਕਤੂਬਰ ਨੂੰ ਅਪਡੇਟ ਕੀਤੀ ਗਈ ਭਾਰਤ ਲਈ ਆਪਣੀ ਟ੍ਰੈਵਲ ਐਡਵਾਇਜ਼ਰੀ ਵਿਚ ਕੈਨੇਡਾ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਵਿੱਚ ਤਣਾਅ ਦਰਮਿਆਨ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੈਨੇਡਾ ਪ੍ਰਤੀ ਵਿਰੋਧ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਸਾਹਮਣੇ ਆਈਆਂ ਹਨ।


ਕੈਨੇਡਾ ਦੇ ਟ੍ਰੈਵਲ ਐਡਵਾਇਜ਼ਰੀ ਵਿਚ ਕਿਹਾ ਗਿਆ ਕਿ ਕੈਨੇਡਾ ਵਿਰੋਧੀ ਪ੍ਰਦਰਸ਼ਨ ਸਣੇ ਹੋਰ ਪ੍ਰਦਰਸ਼ਨ ਹੋ ਸਕਦੇ ਹਨ ਤੇ ਕੈਨੇਡੀਅਨ ਲੋਕਾਂ ਨੂੰ ਧਮਕੀ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਨਾਲ ਹੀ ਕੈਨੇਡਾ ਸਰਕਾਰ ਨੇ ਨਾਗਰਿਕਾਂ ਨੂੰ ਜਨਤਕ ਥਾਵਾਂ ਸਣੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਜਾਣ ਤੋਂ ਬਚਣ ਲਈ ਕਿਹਾ ਹੈ। ਕੈਨੇਡਾ ਦੇ ਇਕ ਸਾਬਕਾ ਡਿਪਲੋਮੈਟ ਨੇ ਕਿਹਾ ਕਿ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਹਿਣਾ ਕੋਈ ਸਾਧਾਰਨ ਘਟਨਾ ਨਹੀਂ ਹੈ। ਪਿਛਲੇ 40 ਤੋਂ 50 ਸਾਲਾਂ ਵਿਚ ਇਸ ਤਰ੍ਹਾਂ ਦੀ ਕਿਸੇ ਘਟਨਾ ਬਾਰੇ ਮੈਨੂੰ ਯਾਦ ਨਹੀਂ ਹੈ, ਜਿਥੇ ਅਜਿਹਾ ਕੁਝ ਹੋਇਆ ਹੋਵੇ। ਕੈਨੇਡਾ ਦੀ ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ਮੈਂ ਇਸ ਗੱਲ ਦੀ ਪੁਸ਼ਟੀ ਕਰ ਸਕਦੀ ਹਾਂ ਕਿ ਭਾਰਤ ਨੇ 21 ਕੈਨੇਡੀਅਨ ਡਿਪਲੋਮੈਟਾਂ ਨੂੰ ਛੱਡ ਕੇ ਹੋਰ ਸਾਰਿਆਂ ਦੀ ਛੋਟ 20 ਅਕਤੂਬਰ ਦੇ ਬਾਅਦ ਖਤਮ ਕਰਨ ਦੀ ਯੋਜਨਾ ਤੋਂ ਸਾਨੂੰ ਜਾਣੂ ਕਰਵਾ ਦਿੱਤਾ ਹੈ। ਡਿਪਲੋਮੈਟਾਂ ਦੀ ਸੁਰੱਖਿਆ ਨੂੰਧਿਆਨ ਵਿਚ ਰੱਖਦੇ ਹੋਏ ਅਸੀਂ ਭਾਰਤ ਵਿਚ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨਿਸ਼ਚਿਤ ਕੀਤੀ ਹੈ। ਇਸ ਦਾ ਮਲਬ ਹੈ ਕਿ ਭਾਰਤ ਵਿਚ ਰਹਿ ਰਹੇ 41 ਡਿਪਲੋਮੈਟ ਤੇ ਉਨ੍ਹਾਂ ਦਾ ਪਰਿਵਾਰ ਭਾਰਤ ਛੱਡ ਚੁੱਕੇ ਹਨ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਦੇ ਬਿਆਨ ਦੇ ਬਾਅਦ ਕੁਝ ਘੰਟਿਆਂ ਬਾਅਦ ਦਿੱਲੀ ਸਥਿਤ ਦੂਤਘਰ ਨੇ ਦੱਿਸਆ ਕਿ ਕੈਨੇਡਾ ਨੇ ਚੰਡੀਗੜ੍ਹ, ਮੁੰਬਈ ਅਤੇ ਬੈਂਗਲੁਰੂ ਵਿਚ ਵਣਜ ਦੂਤਘਰਾਂ ਵਿਚ ਵੀਜ਼ੇ ਸਮੇਤ ਸਾਰੀਆਂ ਨਿੱਜੀ ਸੇਵਾਵਾਂ ਰੋਕ ਦਿੱਤੀਆਂ ਹਨ। ਹੁਣ ਭਾਰਤ ਵਿਚ ਸਾਰੇ ਕੰਮਾਂ ਲਈ ਨਵੀਂ ਦਿੱਲੀ ਸਥਿਤ ਹਾਈ ਕਮਿਸ਼ਨ ਆਉਣਾ ਹੋਵੇਗਾ। ਹਾਈ ਕਮਿਸ਼ਨ ਨੇ ਆਪਣੀ ਯਾਤਰਾ ਸਲਾਹ ਦਾ ਵੀ ਅਧਿਐਨ ਕੀਤਾ ਅਤੇ ਆਪਣੇ ਨਾਗਰਿਕਾਂ ਨੂੰ ਬੈਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਦੇ ਨੇੜੇ-ਤੇੜੇ ‘ਉੱਚ ਪੱਧਰ ਦੀ ਸਾਵਧਾਨੀ ਵਰਤਣ’ ਲਈ ਸੁਚੇਤ ਕੀਤਾ।

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਤਿੱਖਾ ਬਿਆਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ 41 ਕੈਨੇਡੀਆਈ ਡਿਪਲੋਮੈਟਾਂ ਦੀ ਡਿਪਲੋਮੇਸੀ ਛੋਟ ਰੱਦ ਕਰ ਕੇ ਭਾਰਤ ਸਰਕਾਰ ਭਾਰਤ ਅਤੇ ਕੈਨੇਡਾ ਵਿਚ ਲੱਖਾਂ ਲੋਕਾਂ ਦੇ ਲਈ ਜ਼ਿੰਦਗੀ ਨੂੰ ਆਮ ਤੌਰ ’ਤੇ ਜਾਰੀ ਰੱਖਣਾ ਔਖਾ ਬਣਾ ਰਹੀ ਹੈ ਅਤੇ ਉਹ ਕੂਟਨੀਤੀ ਦੇ ਬਹੁਤ ਹੀ ਬੁਨਿਆਦੀ ਸਿਧਾਂਤ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਲੱਖਾਂ ਕੈਨੇਡੀਆਈ ਲੋਕਾਂ ਲਈ ਬਹੁਤ ਚਿੰਤਤ ਹਨ ਜੋ ਭਾਰਤੀ ਉਪ ਮਹਾਦੀਪ ਨਾਲ ਸਬੰਧਤ ਹਨ। ਉਨ੍ਹਾਂ ਦਾ ਸੰਕੇਤ ਖਾਸ ਕਰ ਕੇ ਕੈਨੇਡਾ ਵਿਚ ਵਸੇ ਲੱਖਾਂ ਪੰਜਾਬੀਆਂ ਵੱਲ ਹੈ। ਬ੍ਰੈਂਪਟਨ ਵਿਚ ਇਕ ਟੈਲੀਵਿਜ਼ਨ ਪ੍ਰੈੱਸ ਕਾਨਫਰੰਸ ਵਿਚ ਟਰੂਡੋ ਨੇ ਕਿਹਾ ਕਿ ਕੈਨੇਡੀਆਈ ਡਿਪਲੋਮੈਟਾਂ ’ਤੇ ਭਾਰਤ ਸਰਕਾਰ ਦੀ ਕਾਰਵਾਈ ਨਾਲ ਵਿਸ਼ਵ ਦੇ ਸਾਰੇ ਦੇਸ਼ਾਂ ਨੂੰ ਬੜਾ ਚਿੰਤਤ ਹੋਣਾ ਚਾਹੀਦਾ ਹੈ। ਟਰੂਡੋ ਦੀ ਇਹ ਟਿੱਪਣੀ ਕੈਨੇਡਾ ਦੇ ਇਹ ਕਹਿਣ ਦੇ ਬਾਅਦ ਆਈ ਹੈ ਕਿ ਉਸਨੇ ਆਪਣੇ 41 ਡਿਪਲੋਮੈਟਾਂ ਦਾ ਦਰਜਾ ਰੱਦ ਕਰਨ ਦੇ ਭਾਰਤੀ ਬਿਆਨ ਦੇ ਬਾਅਦ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ 42 ਆਸ਼ਰਿਤਾਂ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ।

error: Content is protected !!