ਮਸ਼ਹੂਰ ਕਬੱਡੀ ਖਿਡਾਰੀ ਨੂੰ ਘਰ ਵੜ ਕੇ ਮਾਰੀਆਂ ਗੋ+ਲੀਆਂ

ਮਸ਼ਹੂਰ ਕਬੱਡੀ ਖਿਡਾਰੀ ਨੂੰ ਘਰ ਵੜ ਕੇ ਮਾਰੀਆਂ ਗੋ+ਲੀਆਂ


ਵੀਓਪੀ ਬਿਊਰੋ, ਨਿਹਾਲ ਸਿੰਘ ਵਾਲਾ : ਪੰਜਾਬ ਵਿਚ ਕਤ+ਲੋਗਾਰਤ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਰੋਜ਼ਾਨਾ ਦਿਨ ਚੜ੍ਹਦੇ ਹੀ ਕੋਈ ਨਾ ਕੋਈ ਮੰਦਭਾਗੀ ਖਬਰ ਪੜ੍ਹਨ ਸੁਣਨ ਨੂੰ ਮਿਲ ਰਹੀ ਹੈ। ਤਾਜ਼ਾ ਘਟਨਾ ਵਿਚ ਮੋਗਾ ਦੇ ਨਿਹਾਲ ਸਿੰਘ ਵਾਲਾ ਵਿਖੇ ਇਕ ਮਸ਼ਹੂਰ ਕਬੱਡੀ ਖਿਡਾਰੀ ਨੂੰ ਘਰ ਵਿਚ ਦਾਖਲ ਹੋ ਕੇ ਅਣਪਛਾਤਿਆਂ ਨੇ ਗੋ+ਲ਼ੀਆਂ ਮਾਰ ਦਿੱਤੀਆਂ।


ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸੀਂਹ ਦੇ ਮਸ਼ਹੂਰ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋ+ਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 6.45 ਦੇ ਕਰੀਬ ਅਣਪਛਾਤੇ ਵਿਅਕਤੀ ਉਸ ਦੇ ਘਰ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਹਰਵਿੰਦਰ ਸਿੰਘ ਬਿੰਦਰੂ ‘ਤੇ ਗੋ+ਲੀਆਂ ਚਲਾ ਦਿੱਤੀਆਂ। ਹਰਵਿੰਦਰ ਸਿੰਘ ਬਿੰਦਰੂ ਕਬੱਡੀ ਦਾ ਉੱਘਾ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਉਹ ਧੂੜਕੋਟ ਰਣਸੀਂਹ ਤੋਂ ਸਰਪੰਚ ਦਾ ਉਮੀਦਵਾਰ ਵੀ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!