ਕਰੈਕਟਰ ‘ਤੇ ਸ਼ੱਕ… ਪਤਨੀ ਤੇ 19 ਸਾਲ ਦੀ ਸਾਲੀ ਦਾ ਬੇਰਹਿਮੀ ਨਾਲ ਕੀਤਾ ਕ+ਤ+ਲ
ਵੀਓਪੀ ਬਿਊਰੋ – ਮੁਕਤਸਰ ਦੇ ਇਕ ਪਿੰਡ ‘ਚ ਐਤਵਾਰ ਨੂੰ ਇਕ ਵਿਅਕਤੀ ਨੇ ਉਸ ਦੇ ਚਰਿੱਤਰ ‘ਤੇ ਸ਼ੱਕ ਹੋਣ ਕਾਰਨ ਆਪਣੀ ਪਤਨੀ ਅਤੇ ਸਾਲੀ ਦਾ ਸਿਰ ‘ਤੇ ਡੰਡੇ ਨਾਲ ਵਾਰ ਕਰ ਕੇ ਕਤ+ਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਕੋਟਭਾਈ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾ+ਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਵਿੱਚੋਂ ਇੱਕ ਦੀ ਉਮਰ 35 ਸਾਲ ਅਤੇ ਦੂਜੇ ਦੀ ਉਮਰ 19 ਸਾਲ ਸੀ।
ਜਾਣਕਾਰੀ ਅਨੁਸਾਰ ਮੁਲਜ਼ਮ ਦਾ ਕਰੀਬ ਅੱਠ ਸਾਲ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਦੇ ਤਿੰਨ ਬੱਚੇ ਹਨ। ਮੁਲਜ਼ਮ ਦੀ ਸਾਲੀ ਵੀ ਇਸੇ ਪਿੰਡ ਵਿੱਚ ਪੜ੍ਹਦੀ ਸੀ। ਮੁਲਜ਼ਮ ਮਜ਼ਦੂਰੀ ਦਾ ਕੰਮ ਕਰਦਾ ਹੈ। ਜਿਸ ਨੂੰ ਆਪਣੀ ਪਤਨੀ ਅਤੇ ਸਾਲੀ ਦੇ ਚਰਿੱਤਰ ‘ਤੇ ਸ਼ੱਕ ਸੀ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਐਤਵਾਰ ਦੁਪਹਿਰ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਪਤਨੀ ਅਤੇ ਸਾਲੀ ਵੱਖ-ਵੱਖ ਕਮਰਿਆਂ ‘ਚ ਕਿਸੇ ਨਾਲ ਫ਼ੋਨ ‘ਤੇ ਗੱਲ ਕਰ ਰਹੇ ਸਨ। ਜਿਸ ਤੋਂ ਬਾਅਦ ਗੁੱਸੇ ‘ਚ ਆ ਕੇ ਉਸ ਨੇ ਡੰਡਾ ਚੁੱਕ ਕੇ ਬੈੱਡ ‘ਤੇ ਬੈਠੀ ਆਪਣੀ ਸਾਲੀ ਦੇ ਸਿਰ ‘ਤੇ ਜ਼ੋਰ ਨਾਲ ਵਾਰ ਕਰ ਦਿੱਤਾ।
ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਪਤਨੀ ਦੇ ਸਿਰ ‘ਤੇ ਵਾਰ ਕਰਕੇ ਉਸ ਦਾ ਕਤ+ਲ ਕਰ ਦਿੱਤਾ।
Punjab muktsar murder wife sister in law crime