ਜੇਲ੍ਹ ‘ਚੋਂ ਰਿਹਾਅ ਹੋਏ ਸਾਬਕਾ ਕਾਂਗਰਸੀ ਵਿਧਾਇਕ ਜ਼ੀਰਾ, ਇਸ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

ਜੇਲ੍ਹ ‘ਚੋਂ ਰਿਹਾਅ ਹੋਏ ਸਾਬਕਾ ਕਾਂਗਰਸੀ ਵਿਧਾਇਕ ਜ਼ੀਰਾ, ਇਸ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

ਵੀਓਪੀ ਬਿਊਰੋ – ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸੋਮਵਾਰ ਦੇਰ ਸ਼ਾਮ ਰੋਪੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਬੀਡੀਪੀਓ ਦਫ਼ਤਰ ਵਿੱਚ ਦਾਖ਼ਲ ਹੋ ਕੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਥਾਣਾ ਜੀਰਾ ਪੁਲੀਸ ਨੇ ਕੁਲਬੀਰ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਇੰਨਾ ਹੀ ਨਹੀਂ ਇਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ। ਕੁਲਬੀਰ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ। ਜਦੋਂ ਕਿ ਦੂਜੇ ਕੇਸ ਵਿੱਚ ਜ਼ਮਾਨਤ ਨਹੀਂ ਮਿਲੀ। ਅੱਜ ਕੁਲਬੀਰ ਜ਼ੀਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੇ ਕੁਲਬੀਰ ਸਿੰਘ ਜੀਰਾ ਖ਼ਿਲਾਫ਼ 12 ਅਕਤੂਬਰ ਨੂੰ ਕੇਸ ਦਰਜ ਕੀਤਾ ਸੀ। ਉਸ ਨੂੰ ਪੁਲੀਸ ਨੇ 17 ਅਕਤੂਬਰ ਨੂੰ ਸਵੇਰੇ 5 ਵਜੇ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਕੁਲਬੀਰ ਨੂੰ ਜ਼ੀਰਾ ਦੀ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਫ਼ਿਰੋਜ਼ਪੁਰ ਦੀ ਸੈਂਟਰ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਫ਼ਿਰੋਜ਼ਪੁਰ ਵਿੱਚ ਬੰਦ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਜਾਨ ਨੂੰ ਖਤਰਾ ਹੋਣ ਕਾਰਨ ਕੁਲਬੀਰ ਨੂੰ ਰੋਪੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਕੁਲਬੀਰ ਨੂੰ ਸੋਮਵਾਰ ਦੇਰ ਸ਼ਾਮ ਰੋਪੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।

Congress ex MLA zira bail roper jail Punjab news

error: Content is protected !!