ਮੰਜ਼ਿਲ ਵੱਲ ਜਾਂਦੀ ਸਰਕਾਰੀ ਬੱਸ ਵਿਚ ਧਮਾ+ਕਾ, ਲੱਗੀ ਅੱਗ, ਦੋ ਸਵਾਰੀਆਂ ਦੀ…

ਮੰਜ਼ਿਲ ਵੱਲ ਜਾਂਦੀ ਸਰਕਾਰੀ ਬੱਸ ਵਿਚ ਧਮਾ+ਕਾ, ਲੱਗੀ ਅੱਗ, ਦੋ ਸਵਾਰੀਆਂ ਦੀ…


ਵੀਓਪੀ ਬਿਊਰੋ, ਨੈਸ਼ਨਲ-ਮੰਗਲਵਾਰ ਦੁਪਹਿਰ ਨੂੰ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਵਿਚ ਧਮਾ+ਕਾ ਹੋ ਗਿਆ। ਇਸ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੇ ਨਾਲ ਹੀ ਬੱਸ ਦੀਆਂ ਸੀਟਾਂ ਨੂੰ ਅੱਗ ਲੱਗ ਗਈ। ਪੂਰੀ ਬੱਸ ਵਿੱਚ ਧੂੰਏਂ ਕਾਰਨ ਸਵਾਰੀਆਂ ਵਿੱਚ ਦਹਿ+ਸ਼ਤ ਦਾ ਮਾਹੌਲ ਬਣ ਗਿਆ।

ਡਰਾਈਵਰ ਨੇ ਸਮਝਦਾਰੀ ਨਾਲ ਬੱਸ ਨੂੰ ਮੌਕੇ ‘ਤੇ ਹੀ ਰੋਕ ਲਿਆ ਅਤੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਥਾਨਕ ਲੋਕਾਂ ਨੇ ਵੀ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਬੁਲਾਈ ਅਤੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਹ ਘਟਨਾ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਢਿਡਾਰਾ ਬਾਈਪਾਸ ਉਤੇ ਵਾਪਰੀ। ਹਰਿਆਣਾ ਟਰਾਂਸਪੋਰਟ ਵਿਭਾਗ ਦੀ ਬੱਸ ਦੇ ਚਾਲਕ ਆਬਿਦ ਨੇ ਦੱਸਿਆ ਕਿ ਮੰਗਲਵਾਰ ਨੂੰ ਬੱਸ ਧਾਰੂਹੇੜਾ ਤੋਂ ਪਲਵਲ ਜਾ ਰਹੀ ਸੀ। ਤਾਵਡੂ ਦੇ ਢਿਡਾਰਾ ਬਾਈਪਾਸ ‘ਤੇ ਪਹੁੰਚਣ ‘ਤੇ ਇਕ ਸੀਟ ‘ਤੇ ਅਚਾਨਕ ਧਮਾ+ਕਾ ਹੋ ਗਿਆ, ਜਿਸ ‘ਚ ਦੋ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਕ ਯਾਤਰੀ ਦੇ ਕੋਲ ਕੁਝ ਵਿਸ+ਫੋਟਕ ਸਮੱਗਰੀ ਸੀ, ਜਿਸ ਨਾਲ ਅਚਾਨਕ ਧਮਾ+ਕਾ ਹੋ ਗਿਆ।

ਰੌਲਾ ਪੈਣ ਕਾਰਨ ਡਰਾਈਵਰ ਨੇ ਮੌਕੇ ’ਤੇ ਬੱਸ ਰੋਕ ਦਿੱਤੀ।ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਦਕਿ ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ। ਸਥਾਨਕ ਲੋਕਾਂ ਮੁਤਾਬਕ ਦੋਵੇਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

error: Content is protected !!