ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਨੂਰਪੁਰ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਵਿੱਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਕਠਪੁਤਲੀ ਸ਼ੋਅ ਰਾਹੀਂ ਬੱਚਿਆਂ ਨੂੰ ਰਾਮਲੀਲਾ ਦਿਖਾਈ ਗਈ, ਜਿਸ ਵਿੱਚ ਰਾਮਾਇਣ ਦੇ ਵੱਖ-ਵੱਖ ਪਾਤਰਾਂ ਦਾ ਸੁੰਦਰ ਢੰਗ ਨਾਲ ਮੰਚਨ ਕੀਤਾ ਗਿਆ।ਕੁਝ ਬੱਚੇ ਵੀ ਸ਼੍ਰੀ ਰਾਮ, ਲਕਸ਼ਮਣ, ਮਾਤਾ ਸੀਤਾ ਅਤੇ ਹਨੂੰਮਾਨ ਵਰਗੇ ਕੱਪੜੇ ਪਾ ਕੇ ਆਏ ਸਨ। ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਨਾਟਕ ਰੂਪਾਂਤਰ ਰਾਹੀਂ ਰਾਵਣ, ਮੇਘਨਾਥ ਅਤੇ ਕੁੰਭਕਰਨ ਦੀਆਂ ਭੂਮਿਕਾਵਾਂ ਨਿਭਾਈਆਂ ਅਤੇ ਯੁੱਧ ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਦੁਸਹਿਰੇ ਦੇ ਤਿਉਹਾਰ, ਰਾਵਣ ਦਹਿਨ ਸੰਬੰਧੀ ਕਵਿਤਾਵਾਂ ਪੇਸ਼ ਕੀਤੀਆਂ ਅਤੇ ਇਸ ਤਿਉਹਾਰ ਨੂੰ ਮਨਾਉਣ ਦੀ ਮਹੱਤਤਾ ਨੂੰ ਵੀ ਸਮਝਿਆ।ਵਿਦਿਆਰਥੀਆਂ ਨੇ ਨਾਚ ਨਾਟਕ ਰਾਹੀਂ
ਰਾਮ-ਭਰਤ ਮਿਲਾਪ ਅਤੇ ਰਾਮ-ਰਾਵਣ ਯੁੱਧ ਦੇ ਅੰਸ਼ ਪੇਸ਼ ਕੀਤੇ। ਸਾਰੇ ਕਿਰਦਾਰ ਨਿਭਾਉਂਦੇ ਹੋਏ ਬੱਚਿਆਂ ਦਾ ਜੋਸ਼ ਦੇਖਣ ਯੋਗ ਸੀ। ਰਾਮਲੀਲਾ ਦੇ ਆਖ਼ਰੀ ਦਿਨ ਅਧਿਆਪਕਾਂ ਨੇ ਬੱਚਿਆਂ ਨੂੰ ਰਾਮਾਇਣ ਦੇ ਪਾਤਰਾਂ ਦਾ ਰੂਪ ਧਾਰਣ ਕਰਨ ਅਤੇ ਨਾਚ-ਨਾਟਕ ਰਾਹੀਂ ਹਰੇਕ ਪਾਤਰ ਦੇ ਕਿਰਦਾਰ ਨੂੰ ਜੀਵਨ ਪ੍ਰਦਾਨ ਕਰਕੇ ਉਨ੍ਹਾਂ ਤੋਂ ਸਿੱਖੇ ਸਬਕ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨ ਲਈ ਕਿਹਾ।
ਕਲਾਸ ਵਿੱਚ ਅਧਿਆਪਕਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਮਰਿਯਾਦਾ ਪੁਰਸ਼ੋਤਮ ਸ਼੍ਰੀ ਰਾਮ ਦੇ ਆਦਰਸ਼ ਅਤੇ ਚਰਿੱਤਰ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਡਾਇਰੈਕਟਰ (ਕਲਚਰਲ ਅਫੇਅਰਜ)ਸ਼ਰਮੀਲਾ ਨਾਕਰਾ ਨੇ ਦੱਸਿਆ ਕਿ ਸਕੂਲ ਵਿੱਚ ਹਰ ਤਰ੍ਹਾਂ ਦੇ ਤਿਉਹਾਰ ਮਨਾਉਣ ਦਾ ਮਕਸਦ ਬੱਚਿਆਂ ਨੂੰ ਆਪਣੇ ਦੇਸ਼ ਦੇ ਸੱਭਿਆਚਾਰ ਬਾਰੇ ਜਾਣਕਾਰੀ ਦੇਣਾ ਅਤੇ ਹਰ ਧਰਮ ਪ੍ਰਤੀ ਸਤਿਕਾਰ ਕਾਇਮ ਰੱਖਣਾ ਹੈ।