ਕਰਜ਼ਾ ਲੈ ਕੇ ਕੈਨੇਡਾ ਭੇਜੇ ਪੁੱਤ ਦੀ ਮੌਤ ਦੀ ਖਬਰ ਸੁਣ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ
ਵੀਓਪੀ ਬਿਊਰੋ – ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ (ਵਾਸੀ ਸ਼ੰਭੂ ਕਲਾਂ) ਦਾ ਰਹਿਣ ਵਾਲਾ ਨੌਜਵਾਨ ਗੁਰਜਿੰਦਰ ਸਿੰਘ 6 ਅਕਤੂਬਰ ਨੂੰ ਕਾਲਜ ਤੋਂ ਬਰੈਂਪਟਨ ਪਰਤਦੇ ਸਮੇਂ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। 23 ਅਕਤੂਬਰ ਨੂੰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਉਹ ਪਿਛਲੇ ਸਾਲ ਕੈਨੇਡਾ ਪੜ੍ਹਨ ਗਿਆ ਸੀ। ਪਿੰਡ ਸ਼ੰਭੂ ਕਲਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਨੇ ਆਪਣੇ ਲੜਕੇ ਗੁਰਜਿੰਦਰ ਸਿੰਘ ਨੂੰ ਪਿਛਲੇ ਸਾਲ ਅਗਸਤ ਵਿੱਚ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ।
ਗੁਰਜਿੰਦਰ ਸਿੰਘ ਬਰੈਂਪਟਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਕਾਰ ‘ਚ ਕਾਲਜ ਤੋਂ ਵਾਪਸ ਆਉਂਦੇ ਸਮੇਂ ਖਾੜੀ ਰੋਡ ‘ਤੇ ਇਕ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਗੁਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬਾਅਦ ‘ਚ ਉਸ ਦੀ ਮੌਤ ਹੋ ਗਈ।ਗੁਰਜਿੰਦਰ ਸਿੰਘ ਦੀ ਲਾਸ਼ ਪਿੰਡ ਸ਼ੰਭੂ ਕਲਾਂ ਪੁੱਜੀ ਹੈ, ਜਿੱਥੇ ਉਸ ਦਾ ਸਸਕਾਰ ਕਰ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਹਲਕਾ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਨ੍ਹਾਂ ਦੇ ਲੜਕੇ ਦੀ ਲਾਸ਼ ਪਿੰਡ (ਸ਼ੰਭੂ ਕਲਾਂ) ਲਿਆਉਣ ਦੀ ਅਪੀਲ ਕੀਤੀ ਪਰ ਕਿਸੇ ਨੇ ਕੋਈ ਮਦਦ ਨਹੀਂ ਕੀਤੀ। ਕੈਨੇਡਾ ‘ਚ ਪੜ੍ਹ ਰਹੇ ਮ੍ਰਿਤਕ ਨੌਜਵਾਨ ਦੇ ਦੋਸਤਾਂ ਨੇ ਕਾਲਜ ਦੀ ਫੀਸ ਰੋਕ ਕੇ ਉਸ ਪੈਸੇ ਨਾਲ ਲਾਸ਼ ਨੂੰ ਪੰਜਾਬ ਭੇਜਣ ਦਾ ਫੈਸਲਾ ਕੀਤਾ।
Punjab boy death Canada accident sad news