ਸੀਐਮ ਮਾਨ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਡਿਬੇਟ ਪ੍ਰੋਗਰਾਮ ਦੇ ਨਾਂ ਦਾ ਐਲਾਨ, ਜਾਣੋ ਕਿੰਨੇ ਵਜੇ ਸ਼ੁਰੂ ਹੋਵੇਗੀ ਡਿਬੇਟ, ਕਿੰਨੂ ਮਿਲੇਗਾ ਕਿੰਨਾ ਸਮਾਂ

ਸੀਐਮ ਮਾਨ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਡਿਬੇਟ ਪ੍ਰੋਗਰਾਮ ਦੇ ਨਾਂ ਦਾ ਐਲਾਨ, ਜਾਣੋ ਕਿੰਨੇ ਵਜੇ ਸ਼ੁਰੂ ਹੋਵੇਗੀ ਡਿਬੇਟ, ਕਿੰਨੂ ਮਿਲੇਗਾ ਕਿੰਨਾ ਸਮਾਂ


ਵੀਓਪੀ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਸਿਆਸੀ ਪਾਰਟੀਆਂ ਡਿਬੇਟ ਨੂੰ ਲੈ ਕੇ ਮਸਲਾ ਭੱਖਿਆ ਹੋਇਆ ਹੈ। ਇਸ ਦੌਰਾਨ ਸੀਐਮ ਮਾਨ ਨੇ ਇਸ ਸਬੰਧੀ ਇਕ ਹੋਰ ਵੱਡੀ ਅਪਡੇਟ ਜਾਰੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ ਨੂੰ ਹੋਣ ਵਾਲੀ ਓਪਨ ਡਿਬੇਟ ਲਈ ਨਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਦਿੱਤੀ ਹੈ।

ਓਪਨ ਡਿਬੇਟ ਦਾ ਨਾਂ ‘ ਮੈਂ ਪੰਜਾਬ ਬੋਲਦਾ ਹਾਂ’ ਰੱਖਿਆ ਗਿਆ ਹੈ। ਇਹ ਡਿਬੇਟ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਹਰੇਕ ਪਾਰਟੀ ਨੂੰ ਆਪਣਾ ਪੱਖ ਰੱਖਣ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਪ੍ਰੋ. ਨਿਰਮਲ ਜੌੜਾ ਮੰਚ ਦਾ ਸੰਚਾਲਨ ਕਰਨਗੇ। ਇਸ ਡਿਬੇਟ ਵਿਚ ਸਮੂਹ ਪੰਜਾਬੀਆਂ ਨੂੰ ਖੁਲ੍ਹਾ ਸੱਦਾ ਦਿੱਤਾ ਗਿਆ ਹੈ।


ਸੀਐਮ ਮਾਨ ਨੇ ਟਵੀਟ ਕੀਤਾ , ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ
“ਪੰਜਾਬ ਮੰਗਦਾ ਜਵਾਬ”

error: Content is protected !!