ਜਲੰਧਰ ਦੀਆਂ ਕੁੜੀਆਂ ਨੇ ਖਰੜ ਜਾ ਕੇ ਗੁਰਦੁਆਰੇ ‘ਚ ਲਏ ਫੇਰੇ, ਹੁਣ ਹਾਈ ਕੋਰਟ ਜਾ ਕੇ ਕਹਿੰਦੀਆਂ ਸਾਨੂੰ ਘਰਦਿਆਂ ਤੋਂ ਖਤਰਾ ਆ

ਜਲੰਧਰ ਦੀਆਂ ਕੁੜੀਆਂ ਨੇ ਖਰੜ ਜਾ ਕੇ ਗੁਰਦੁਆਰੇ ‘ਚ ਲਏ ਫੇਰੇ, ਹੁਣ ਹਾਈ ਕੋਰਟ ਜਾ ਕੇ ਕਹਿੰਦੀਆਂ ਸਾਨੂੰ ਘਰਦਿਆਂ ਤੋਂ ਖਤਰਾ ਆ

 

ਜਲੰਧਰ/ਖਰੜ (ਵੀਓਪੀ ਬਿਊਰੋ) ਖਰੜ ਦੇ ਗੁਰਦੁਆਰੇ ਵਿੱਚ ਵਿਆਹ ਕਰਵਾਉਣ ਤੋਂ ਬਾਅਦ ਜਲੰਧਰ ਦੀਆਂ ਦੋ ਲੜਕੀਆਂ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਲੰਧਰ ਦੇ ਐੱਸਐੱਸਪੀ ਨੂੰ ਦੋਵਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਜੋੜੇ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਇਕ-ਦੂਜੇ ਨੂੰ ਪਸੰਦ ਕਰਦੇ ਹਨ ਅਤੇ ਉਨ੍ਹਾਂ ਨੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰੇ ਵਿਚ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ ਅਤੇ ਪਟੀਸ਼ਨਕਰਤਾਵਾਂ ਦੀ ਜਾਨ ਨੂੰ ਖ਼ਤਰਾ ਹੈ। ਖ਼ਤਰੇ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਉਨ੍ਹਾਂ ਜਲੰਧਰ ਦੇ ਐਸਐਸਪੀ ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਜਿਹੇ ‘ਚ ਪਟੀਸ਼ਨਕਰਤਾਵਾਂ ਨੂੰ ਹਾਈਕੋਰਟ ਦੀ ਸ਼ਰਨ ਲੈਣੀ ਪਈ।

ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਣ ਜਲੰਧਰ ਦੇ ਐਸਐਸਪੀ ਨੂੰ ਪਟੀਸ਼ਨਕਰਤਾ ਦੇ ਮੰਗ ਪੱਤਰ ‘ਤੇ ਵਿਚਾਰ ਕਰਕੇ ਇਸ ਮਾਮਲੇ ਵਿੱਚ ਢੁੱਕਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਜੋੜੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ। ਹਾਈ ਕੋਰਟ ਨੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ ਜੇਕਰ ਪਟੀਸ਼ਨਰਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਹੁਕਮ ਉਸ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗਾ।

error: Content is protected !!