ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅੱਤਵਾਦੀ ਗ੍ਰਿਫ਼ਤਾਰ, ਦਿਵਾਲੀ ਨੇੜੇ ਕਰਨਾ ਸੀ ਪੰਜਾਬ ਦਾ ਮਾਹੌਲ ਖਰਾਬ : ਪੁਲਿਸ

ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅੱਤਵਾਦੀ ਗ੍ਰਿਫ਼ਤਾਰ, ਦਿਵਾਲੀ ਨੇੜੇ ਕਰਨਾ ਸੀ ਪੰਜਾਬ ਦਾ ਮਾਹੌਲ ਖਰਾਬ : ਪੁਲਿਸ

ਚੰਡੀਗੜ੍ਹ (ਵੀਓਪੀ ਬਿਊਰੋ): ਪੰਜਾਬ ਪੁਲਿਸ ਨੇ ਖਾਲਿਸਤਾਨ ਪੱਖੀ ਸੰਗਠਨਾਂ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਨੇ ਇਸ ਦੌਰਾਨ 6 ਪਿਸਤੌਲ ਅਤੇ 275 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਲੋਕ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਅੱਤਵਾਦੀ ਜਥੇਬੰਦੀ ਬੀ.ਕੇ.ਆਈ. ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ।

ਇਹ ਲੋਕ ਪਾਕਿਸਤਾਨ ਤੋਂ ਹਥਿਆਰ ਵੀ ਮੰਗਵਾ ਕੇ ਡਰੋਨ ਦੀ ਮਦਦ ਨਾਲ ਪੰਜਾਬ ਵਿਚ ਸਪਲਾਈ ਕਰ ਰਹੇ ਸਨ। ਬੀਕੇਆਈ ਮਾਡਿਊਲ ਦੇ ਮੈਂਬਰਾਂ ਨੂੰ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ।

ਗੌਰਵ ਯਾਦਵ ਨੇ ਕਿਹਾ ਕਿ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਮਰਥਨ ਪ੍ਰਾਪਤ ਸੀ, ਜੋ ਉਸ ਨੂੰ ਦੇਸ਼ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੀ ਮਦਦ ਨਾਲ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਯਾਦਵ ਨੇ ਕਿਹਾ, ਡਰੋਨਾਂ ਦੀ ਵਰਤੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾਂਦੀ ਸੀ।

ਪੁਲਿਸ ਨੇ ਦੱਸਿਆ ਕਿ ਇਹ ਅੱਤਵਾਦੀ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਸਿੱਧੇ ਸੰਪਰਕ ‘ਚ ਸਨ ਅਤੇ ਉਹ ਉਨ੍ਹਾਂ ਦੀ ਪੂਰੀ ਮਦਦ ਕਰ ਰਿਹਾ ਸੀ। ਹਰਵਿੰਦਰ ਰਿੰਦਾ ISI ਦੀ ਮਦਦ ਨਾਲ ਉਨ੍ਹਾਂ ਨੂੰ ਹਥਿਆਰ ਅਤੇ ਮਾਲੀ ਮਦਦ ਭੇਜ ਰਿਹਾ ਸੀ। ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਉਨ੍ਹਾਂ ਨੂੰ ਹਥਿਆਰ ਅਤੇ ਵਿੱਤੀ ਮਦਦ ਭੇਜੀ ਗਈ ਸੀ।

error: Content is protected !!