ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ, 20 ਕਰੋੜ ਰੁਪਏ ਨਾ ਦਿੱਤੇ ਤਾਂ ਜਾਨੋਂ ਮਾ+ਰ ਦੇਆਂਗੇ…

ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ, 20 ਕਰੋੜ ਰੁਪਏ ਨਾ ਦਿੱਤੇ ਤਾਂ ਜਾਨੋਂ ਮਾ+ਰ ਦੇਆਂਗੇ…


ਵੀਓਪੀ ਬਿਊਰੋ, ਮੁੰਬਈ : ਦੇਸ਼ ਦੀਆਂ ਮਸ਼ਹੂਰ ਹਸਤੀਆਂ ਨੂੰ ਧਮਕਾ ਕੇ ਫਿਰੌਤੀ ਮੰਗਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਤਾਜਾ ਮਾਮਲੇਵ ਵਿਚ ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿੱਚ ਉਨ੍ਹਾਂ ਨੂੰ 20 ਕਰੋੜ ਰੁਪਏ ਨਾ ਦੇਣ ‘ਤੇ ਗੋ+ਲੀ ਮਾਰ+ਨ ਦੀ ਧਮਕੀ ਦਿੱਤੀ ਗਈ ਹੈ।
ਮੁੰਬਈ ਪੁਲਸ ਮੁਤਾਬਕ ਧਮਕੀ ਭਰੀ ਈਮੇਲ ‘ਚ ਲਿਖਿਆ ਗਿਆ ਸੀ ਕਿ ‘ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾ+ਰ ਦੇਵਾਂਗੇ, ਸਾਡੇ ਕੋਲ ਭਾਰਤ ਦੇ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।’

ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ ‘ਤੇ, ਮੁੰਬਈ ਦੀ ਗਾਮਦੇਵੀ ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਤਕਨੀਕੀ ਟੀਮ ਜ਼ਰੀਏ ਈਮੇਲ ਭੇਜਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ।

error: Content is protected !!