Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
31
ਮੁੱਖ ਮੰਤਰੀ ਭਗਵੰਤ ਮਾਨ ਨੇ ਟਰੈਕਟਰ ‘ਤੇ ਸਟੰਟ ਕਰਨ ‘ਤੇ ਲਗਾਈ ਰੋਕ
Latest News
National
Politics
Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਟਰੈਕਟਰ ‘ਤੇ ਸਟੰਟ ਕਰਨ ‘ਤੇ ਲਗਾਈ ਰੋਕ
October 31, 2023
Voice of Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਟਰੈਕਟਰ ‘ਤੇ ਸਟੰਟ ਕਰਨ ‘ਤੇ ਲਗਾਈ ਰੋਕ
ਚੰਡੀਗੜ੍ਹ (ਵੀਓਪੀ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਉਪਕਰਣਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਹਾਲ ਹੀ ਵਿੱਚ ਗੁਰਦਾਸਪੁਰ ਵਿੱਚ ਟਰੈਕਟਰ ‘ਤੇ ਖਤਰਨਾਕ ਸਟੰਟ ਕਰਨ ਕਾਰਨ ਆਪਣੀ ਜਾਨ ਗੁਆਉਣ ਵਾਲੇ ਵਿਅਕਤੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ ‘ਖੇਤਾਂ ਦਾ ਰਾਜਾ’ ਕਿਹਾ ਜਾਂਦਾ ਹੈ ਅਤੇ ਇਸ ਨੂੰ ਸਟੰਟ ਕਰਕੇ ਆਪਣੇ ਲਈ ਘਾਤਕ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਟਰੈਕਟਰ ਅਤੇ ਹੋਰ ਖੇਤੀ ਸੰਦ ਵੀ ਖਤਰਨਾਕ ਸਟੰਟ ਕਰਨ ਲਈ ਵਰਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਲੋਕ ਹਿੱਤ ਵਿੱਚ ਲਿਆ ਗਿਆ ਹੈ।
Post navigation
ED ਨੇ ਆਮ ਆਦਮੀ ਕੇਜਰੀਵਾਲ ਨੂੰ ਭੇਜਿਆ ਨੋਟਿਸ, 2 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ
ਪ੍ਰੇਮਿਕਾ ਤੋਂ ਨਾਰਾਜ਼ ਲੜਕੇ ਨੇ ਲੜਕੀ ਦੀ ਭੈਣ ਦਾ ਕੀਤਾ ਕ+ਤਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us