ਪੰਜਾਬ ਵਿਚ ਇਕ ਹੋਰ ਵੱਡੀ ਵਾਰਦਾਤ, ਘਰ ਵਿਚ ਦਾਖਲ ਹੋ ਕੇ ਕਾਂਗਰਸੀ ਆਗੂ ਦੇ ਪਤੀ ਤੇ ਭਰਜਾਈ ਦਾ ਕ+ਤ+ਲ

ਪੰਜਾਬ ਵਿਚ ਇਕ ਹੋਰ ਵੱਡੀ ਵਾਰਦਾਤ, ਘਰ ਵਿਚ ਦਾਖਲ ਹੋ ਕੇ ਕਾਂਗਰਸੀ ਆਗੂ ਦੇ ਪਤੀ ਤੇ ਭਰਜਾਈ ਦਾ ਕ+ਤ+ਲ


ਵੀਓਪੀ ਬਿਊਰੋ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਵਿਚ ਇਕ ਹੋਰ ਵੱਡੀ ਵਾਰਦਾਤ ਵਾਪਰੀ ਹੈ। ਸਬ-ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਨੂਰਪੁਰ ਬੇਦੀ ਵਿਚ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਨੇੜਲੇ ਪਿੰਡ ਕਰਤਾਰਪੁਰ ਵਿਚ ਬੀਤੀ ਦੇਰ ਰਾਤ ਕੁੱਝ ਲੋਕਾਂ ਨੇ ਕਾਂਗਰਸ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਭੋਲੀ ਦੇਵੀ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ਦੇ ਪਤੀ ਕਰਮਚੰਦ ਅਤੇ ਉਨ੍ਹਾਂ ਦੀ ਭਾਬੀ ਗੀਤਾ ਦਾ ਕ+ਤ+ਲ ਕਰ ਦਿੱਤਾ।

ਇਸ ਵਾਰਦਾਤ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਇਕ ਵਿਅਕਤੀ ਨੂੰ ਇਲਾਜ ਲਈ ਪਹਿਲਾਂ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਭਾਰੀ ਪੁਲਿਸ ਫੋਰਸ ਅਤੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਨੂਰਪੁਰ ਬੇਦੀ ਪੁਲਿਸ ਨੇ ਕੁੱਝ ਲੋਕਾਂ ਨੂੰ ਰਾਊਂਡਅਪ ਕੀਤਾ ਹੈ ਜਦਕਿ ਪੁਲਸ ਕੈਮਰੇ ਸਾਹਮਣੇ ਫਿਲਹਾਲ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ। ਪੁਲਿਸ ਵੱਲੋਂ ਡੂੰਘਾਈ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!