ਇੱਕ ਦਿਨ ਪਹਿਲਾਂ ਇਟਲੀ ਤੋਂ ਆਏ ਸਖਸ਼ ਨੇ ਆਪਣੀ ਪਤਨੀ ਦਾ ਕੀਤਾ ਕ+ਤ+ਲ

ਇੱਕ ਦਿਨ ਪਹਿਲਾਂ ਇਟਲੀ ਤੋਂ ਆਏ ਸਖਸ਼ ਨੇ ਆਪਣੀ ਪਤਨੀ ਦਾ ਕੀਤਾ ਕ+ਤ+ਲ

ਵੀਓਪੀ ਬਿਊਰੋ – ਕਪੂਰਥਲਾ ਦੇ ਪਿੰਡ ਸੰਧੂ ਚੱਠਾ ਵਿੱਚ ਅੱਜ ਸਵੇਰੇ ਇੱਕ ਵਿਆਹੁਤਾ ਔਰਤ ਦਾ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਕਤ+ਲ ਕੀਤੇ ਜਾਣ ਦਾ ਸਮਾਚਾਰ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਝਗੜੇ ਤੋਂ ਬਾਅਦ ਬੀਤੇ ਦਿਨੀਂ ਇਟਲੀ ਤੋਂ ਪਰਤੀ ਔਰਤ ਦੇ ਪਤੀ ਨੇ ਉਸ ਦੇ ਗਲ ਵਿਚ ਰੁਮਾਲ ਪਾ ਕੇ ਉਸ ਦਾ ਸਿਰ ਜ਼ਮੀਨ ‘ਤੇ ਮਾਰ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅਤੇ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਿੰਡ ਸੰਧੂ ਚੱਢਾ ਵਿਖੇ ਇੱਕ ਔਰਤ ਹਰਪ੍ਰੀਤ ਕੌਰ ਪਤਨੀ ਸੁਖਦੇਵ ਸਿੰਘ ਦਾ ਆਪਣੇ ਪਤੀ ਨਾਲ ਮਾਮੂਲੀ ਝਗੜਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਪਤੀ ਸੁਖਦੇਵ ਸਿੰਘ ਨੇ ਪਹਿਲਾਂ ਉਸ ਦੇ ਗਲੇ ਵਿਚ ਪਰਨਾ ਪਾ ਕੇ ਉਸ ਨੂੰ ਕਮਰੇ ਵਿਚ ਖਿੱਚ ਲਿਆ ਅਤੇ ਫਿਰ ਉਸ ਦਾ ਸਿਰ ਜ਼ਮੀਨ ‘ਤੇ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਅਤੇ ਦੋਸ਼ੀ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਔਰਤ ਦੇ ਭਰਾ ਲਖਵੀਰ ਸਿੰਘ ਦੇ ਬਿਆਨਾਂ ‘ਤੇ ਉਸ ਦੇ ਪਤੀ ਸੁਖਦੇਵ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਐਸਐਚਓ ਸਦਰ ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਪਤੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

error: Content is protected !!