ਤਿਉਹਾਰਾਂ ਦੇ ਸੀਜ਼ਨ ਵਿਚ ਮਹਿੰਗਾਈ ਦੀ ਮਾਰ, ਸਿਲੰਡਰਾਂ ਦੀਆਂ ਕੀਮਤਾਂ ਵਿਚ 100 ਰੁਪਏ ਤੋਂ ਵੱਧ ਦਾ ਵਾਧਾ

ਤਿਉਹਾਰਾਂ ਦੇ ਸੀਜ਼ਨ ਵਿਚ ਮਹਿੰਗਾਈ ਦੀ ਮਾਰ, ਸਿਲੰਡਰਾਂ ਦੀਆਂ ਕੀਮਤਾਂ ਵਿਚ 100 ਰੁਪਏ ਤੋਂ ਵੱਧ ਦਾ ਵਾਧਾ

ਵੀਓਪੀ ਬਿਊਰੋ, ਨਵੀਂ ਦਿੱਲੀ : ਤਿਉਹਾਰਾਂ ਦੇ ਸੀਜ਼ਨ ਦੌਰਾਨ ਅੱਜ 1 ਨਵੰਬਰ ਨੂੰ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਪਰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਹੈ।


ਤੇਲ ਕੰਪਨੀਆਂ ਨੇ ਅੱਜ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 101.50 ਰੁਪਏ ਦਾ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਨਵੀਂ ਕੀਮਤ 1833 ਰੁਪਏ ਹੋ ਗਈ ਹੈ।
ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ ਘਰੇਲੂ ਰਸੋਈ ਗੈਸ ਦੀ ਕੀਮਤ 903 ਰੁਪਏ ਪ੍ਰਤੀ 14.2 ਕਿਲੋਗ੍ਰਾਮ ਸਿਲੰਡਰ ‘ਤੇ ਬਰਕਰਾਰ ਹੈ। ਪਿਛਲੇ ਮਹੀਨੇ ਵੀ ਕਮਰਸ਼ੀਅਲ ਸਿਲੰਡਰ ਮਹਿੰਗਾ ਹੋ ਗਿਆ ਸੀ, ਜਦਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਸੀ।

error: Content is protected !!