“ਪਰਾਲੀ ਨਾ ਸਾੜੋ’ ਸਮਝਾਉਣ ਆਏ ਸਰਕਾਰੀ ਮੁਲਾਜ਼ਮਾਂ ਕੋਲੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਲਗਵਾਈ ਤੀਲੀ

“ਪਰਾਲੀ ਨਾ ਸਾੜੋ’ ਸਮਝਾਉਣ ਆਏ ਸਰਕਾਰੀ ਮੁਲਾਜ਼ਮਾਂ ਕੋਲੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਲਗਵਾਈ ਤੀਲੀ


ਵੀਓਪੀ ਬਿਊਰੋ, ਬਠਿੰਡਾ : ਪਰਾਲੀ ਨੂੰ ਅੱਗ ਲਾ ਰਹੇ ਕਿਸਾਨਾਂ ਨੂੰ ਰੋਕਣ ਗਏ ਸਰਕਾਰੀ ਮੁਲਾਜ਼ਮਾਂ ਕੋਲੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਤੀਲੀ ਲਗਵਾਈ। ਇਹ ਗੰਭੀਰ ਮਾਮਲਾ ਸਾਹਮਣੇ ਆਇਆ। ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਦੇ ਖੇਤਾਂ ਵਿਚ। ਇਸ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਦਾ ਘਿਰਾਓ ਕਰਨ ਵਾਲੇ ਕਿਸਾਨਾਂ ਖਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਲ੍ਹੇ ਦੇ ਪਿੰਡ ਜੇਠੂ ਕੇ ਵਿਖੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਗਈ ਟੀਮ ਦਾ ਕਿਸਾਨਾਂ ਨੇ ਘਰਾਓ ਕਰ ਲਿਆ ਅਤੇ ਉਨ੍ਹਾਂ ਨੂੰ ਕਈ ਘੰਟੇ ਬੰਦੀ ਬਣਾਈ ਰੱਖਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੁਰਜ ਮਹਿਮਾ ਵਿੱਚ ਪੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਟੀਮ ਕਿਸਾਨਾਂ ਨੂੰ ਸਮਝਾਉਣ ਲਈ ਗਈ ਸੀ ਸੀ। ਜਿੱਥੇ ਕਿਸਾਨਾਂ ਨੇ ਉਨਾਂ ਅਧਿਕਾਰੀਆਂ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ।

ਪਿੰਡ ਜੇਠੂਕੇ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਅਤੇ ਕਿਸਾਨਾਂ ‘ਤੇ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਧਿਕਾਰੀ ਆਪਣਾ ਲਾਮ ਲਸ਼ਕਰ ਲ਼ੈ ਕੇ ਜਦੋਂ ਪਹੁੰਚੇ ਤਾਂ ਉਸ ਗੱਲ ਦੀ ਭਿਣਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਲੱਗੀ ਜਿਨ੍ਹਾਂ ਮੌਕੇ ‘ਤੇ ਪਹੁੰਚ ਕੇ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਦਾ ਮੌਕੇ ‘ਤੇ ਪਹੁੰਚ ਕੇ ਘਿਰਾਓ ਕਰ ਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਨਾ ਕਿਸੇ ਉਤੇ ਕੋਈ ਕਰਵਾਈ ਕਰਨ ਦਿੱਤੀ ਜਾਵੇਗੀ ਤੇ ਨਾ ਲਾਲ ਐਂਟਰੀ ਹੋਣ ਦਿੱਤੀ ਜਾਵੇਗੀ। ਫਰਦਾਂ ‘ਤੇ ਨਾ ਕੋਈ ਜੁਰਮਾਨਾ ਹੋਣ ਦਿੱਤਾ ਜਾਵੇਗਾ। ਆਗੂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਕਿਉਂਕਿ ਜੋ ਮਸ਼ੀਨਾਂ ਸਰਕਾਰ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ, ਉਹ ਛੋਟੇ ਕਿਸਾਨਾਂ ਦੀ ਪਹੁੰਚ ਤੋਂ ਬਹੁਤ ਦੂਰ ਹਨ।

ਦੇਰ ਸ਼ਾਮ ਤਕ ਅਧਿਕਾਰੀਆਂ ਤਕ ਦਾ ਘਿਰਾਓ ਜਾਰੀ ਰਿਹਾ। ਨਾਇਬ ਤਹਿਸੀਲਦਾਰ ਫੂਲ ਵੱਲੋਂ ਲਿਖਤੀ ਰੂਪ ਭਰੋਸਾ ਦਿਵਾਇਆ ਕਿ ਕਿਸੇ ਵੀ ਕਿਸਾਨ ‘ਤੇ ਕੋਈ ਕਰਵਾਈ ਨਹੀਂ ਕੀਤੀ ਜਾਵੇਗੀ, ਉਸ ਤੋਂ ਬਾਅਦ ਘਿਰਾਓ ਖ਼ਤਮ ਕੀਤਾ ਗਿਆ। ਇਸ ਮੌਕੇ ਆਗੂ ਮਿੱਠੂ ਸਿੰਘ ਪਿੰਡ ਪ੍ਰਧਾਨ, ਬੇਅੰਤ ਸਿੰਘ, ਨਿੱਕਾ ਸਿੰਘ,ਲੀਲੂ ਸਿੰਘ,ਦੇਵ ਸਿੰਘ,ਵੀਰੂ ਸਿੰਘ, ਵਿਸਕੀ ਸਿੰਘ,ਲਾਭ ਸਿੰਘ,ਸਗਨੀ ਸਿੰਘ ਜਿਉਦ, ਗੁਰਮੇਲ ਸਿੰਘ ਜਿਉਦ ਆਦਿ ਹਾਜ਼ਰ ਸਨ। ਉਧਰ ਇਸ ਘਟਨਾ ਦਾ ਸੀਐਮ ਮਾਨ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, ‘ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ…।’

error: Content is protected !!