ਫਰੀਦਕੋਟ ‘ਚ ਬੱਚਿਆਂ ਨਾਲ ਭਰੀ ਸਕੂਲ ਵੈਨ ਮੋਟਰਸਾਇਕਲ ਤੇ ਕਾਰ ਨਾਲ ਟਕਰਾ ਕੇ ਪਲਟੀ

ਫਰੀਦਕੋਟ ‘ਚ ਬੱਚਿਆਂ ਨਾਲ ਭਰੀ ਸਕੂਲ ਵੈਨ ਮੋਟਰਸਾਇਕਲ ਤੇ ਕਾਰ ਨਾਲ ਟਕਰਾ ਕੇ ਪਲਟੀ

ਵੀਓਪੀ ਬਿਊਰੋ – ਫਰੀਦਕੋਟ ਨੇੜਲੇ ਪਿੰਡ ਮਹਿਮੂਆਣਾ ਵਿੱਚ ਸ਼ਨੀਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਸਕੂਲ ਵੈਨ ਦੀ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਦੋ ਬੱਚੇ ਮਾਮੂਲੀ ਜ਼ਖ਼ਮੀ ਹੋ ਗਏ ਜਦਕਿ ਵੈਨ ਚਾਲਕ ਅਤੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਫਰੀਦਕੋਟ ਦੇ ਇੱਕ ਨਿੱਜੀ ਸਕੂਲ ਦੀ ਵੈਨ ਸਾਦਿਕ ਅਤੇ ਆਸਪਾਸ ਦੇ ਪਿੰਡਾਂ ਤੋਂ ਬੱਚਿਆਂ ਨੂੰ ਲੈ ਕੇ ਫਰੀਦਕੋਟ ਆ ਰਹੀ ਸੀ। ਇਸੇ ਦੌਰਾਨ ਪਿੰਡ ਮਹਿਮੂਆਣਾ ਕੋਲ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਮੋਟਰਸਾਈਕਲ ਅਤੇ ਕਾਰ ਨਾਲ ਉਸ ਦੀ ਟੱਕਰ ਹੋ ਗਈ।

ਇਨ੍ਹਾਂ ਦੋਵਾਂ ਵਾਹਨਾਂ ਦੀ ਟੱਕਰ ਤੋਂ ਬਾਅਦ ਸਕੂਲ ਵੈਨ ਵੀ ਪਲਟ ਗਈ। ਜਿਸ ਕਾਰਨ ਸਕੂਲ ਵੈਨ ‘ਚ ਬੈਠੇ ਦੋ ਬੱਚੇ ਜ਼ਖਮੀ ਹੋ ਗਏ, ਬਾਕੀ ਬੱਚੇ ਠੀਕ ਹਨ। ਇਸ ਤੋਂ ਇਲਾਵਾ ਸਕੂਲ ਵੈਨ ਦੇ ਡਰਾਈਵਰ ਅਤੇ ਮੋਟਰਸਾਈਕਲ ਸਵਾਰ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਦੋਵਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

error: Content is protected !!