ਮੋਗਾ ‘ਚ ਭਿਆਨਕ ਸੜਕ ਹਾਦਸਾ, ਪੰਜ ਨੌਜਵਾਨਾਂ ਦੀ ਮੌਕੇ ‘ਤੇ ਮੌ+ਤ

ਮੋਗਾ ‘ਚ ਭਿਆਨਕ ਸੜਕ ਹਾਦਸਾ, ਪੰਜ ਨੌਜਵਾਨਾਂ ਦੀ ਮੌਕੇ ‘ਤੇ ਮੌ+ਤ

ਵੀਓਪੀ ਬਿਊਰੋ – ਮੋਗਾ ਵਿੱਚ ਸੋਮਵਾਰ ਨੂੰ ਇੱਕ ਹੋਰ ਦਰਦਨਾਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ‘ਚ ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਰਾਤ 3 ਵਜੇ ਵਾਪਰਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਇਸ ਤੋਂ ਪਹਿਲਾਂ ਐਤਵਾਰ ਨੂੰ ਮੋਗਾ ਦੇ ਅਜੀਤਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਵਿਆਹ ਦੀ ਬਰਾਤ ਫਾਜ਼ਿਲਕਾ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਿਹਾ ਸੀ। ਲਾੜੇ ਦੀ ਕਾਰ ਅਜੀਤਵਾਲ ਨੇੜੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

error: Content is protected !!