ਤੜਕੇ ਉਠ ਦੂਜੇ ਕਮਰੇ ਵਿਚ ਗਏ ਬੱਚੇ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ, ਮਾਂ ਦੀ ਖੂਨ ਨਾਲ ਲਥਪਥ ਮਿਲੀ ਲਾ+ਸ਼

ਤੜਕੇ ਉਠ ਦੂਜੇ ਕਮਰੇ ਵਿਚ ਗਏ ਬੱਚੇ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ, ਮਾਂ ਦੀ ਖੂਨ ਨਾਲ ਲਥਪਥ ਮਿਲੀ ਲਾ+ਸ਼


ਵੀਓਪੀ ਬਿਊਰੋ, ਲੁਧਿਆਣਾ : ਲੁਧਿਆਣਾ ਵਿਚ ਇਕ ਘਰ ਵਿਚ ਦਾਖਲ ਹੋ ਕੇ ਅਣਪਛਾਤਿਆਂ ਨੇ ਔਰਤ ਦਾ ਗਲ਼ਾ ਵੱਢ ਕੇ ਹੱਤਿ+ਆ ਕਰ ਦਿੱਤੀ। ਇਹ ਵਾਰਦਾਤ ਜਮਾਲਪੁਰ ਅਧੀਨ ਪੈਂਦੇ ਇਲਾਕੇ ਭਾਮੀਆਂ ਕਲਾਂ ਦੀ ਸੁੰਦਰ ਨਗਰ ਰੋਜ਼ ਗਾਰਡਨ ਕਾਲੋਨੀ ’ਚ ਵਾਪਰੀ। ਵਾਰਦਾਤ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਆਂਢ-ਗੁਆਂਢ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਜਮਾਲਪੁਰ, ਏਸੀਪੀ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾ+ਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਔਰਤ ਦੀ ਪਛਾਣ 28 ਸਾਲਾ ਪੂਜਾ ਵਜੋਂ ਕੀਤੀ ਹੈ।


ਬੱਚਿਆਂ ਨੇ ਦੱਸਿਆ ਕਿ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਸੌਣ ਲਈ ਆਪਣੇ ਕਮਰੇ ਵਿਚ ਚਲੇ ਗਏ। ਜਦੋਂ ਉਹ ਸਵੇਰੇ ਸਕੂਲ ਜਾਣ ਲਈ ਤਿਆਰ ਹੋਣ ਲੱਗੇ ਤਾਂ ਉਨ੍ਹਾਂ ਨੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਮਾਂ ਮੰਜੇ ’ਤੇ ਖੂਨ ਨਾਲ ਲਥਪਥ ਪਈ ਸੀ। ਮਾਮਲੇ ਨੂੰ ਲੈ ਕੇ ਪੁਲਿਸ ਲੁੱਟ, ਆਪਸੀ ਰੰਜਿਸ਼ ਅਤੇ ਹੋਰ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਰਾਤ ਨੂੰ ਕਿਸੇ ਨੇ ਸ਼ੱਕੀ ਵਿਅਕਤੀ ਨੂੰ ਦੇਖਿਆ ਸੀ ਜਾਂ ਨਹੀਂ।


ਜਾਂਚ ਦੌਰਾਨ ਪੁਲਿਸ ਨੇ ਸਬੂਤ ਵਜੋਂ ਕੁਝ ਵਸਤੂਆਂ ਵੀ ਜ਼ਬਤ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਐਤਵਾਰ ਦੇਰ ਰਾਤ ਦੀ ਹੈ। ਸੋਮਵਾਰ ਸਵੇਰੇ ਜਦੋਂ ਉਸ ਦਾ ਲੜਕਾ ਕਮਰੇ ਵਿਚ ਗਿਆ ਤਾਂ ਉਸ ਨੇ ਮਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਦੇਖਿਆ ਅਤੇ ਰੌਲਾ ਪਾਇਆ। ਜਿਸ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਮਰੇ ਵਿਚ ਸਾਮਾਨ ਖਿਲਰਿਆ ਪਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੂਜਾ ਦਾ ਪਤੀ ਇਕ ਫਰਮ ਵਿਚ ਮੈਨੇਜਰ ਵਜੋਂ ਕੰਮ ਕਰਦਾ ਹੈ। ਇਹ ਉਸ ਦੇ ਪਤੀ ਦਾ ਦੂਜਾ ਅਤੇ ਪੂਜਾ ਦਾ ਪਹਿਲਾ ਵਿਆਹ ਸੀ। ਪੂਜਾ ਦੇ ਦੋ ਬੱਚੇ ਪਤੀ ਦੇ ਪਹਿਲੇ ਵਿਆਹ ਤੋਂ ਹਨ। ਘਟਨਾ ਦੌਰਾਨ ਪੂਜਾ ਦਾ ਪਤੀ ਕਿਸੇ ਕੰਮ ਲਈ ਫਗਵਾੜਾ ਗਿਆ ਹੋਇਆ ਸੀ ਅਤੇ ਉਸ ਦੇ ਬੱਚੇ ਦੂਜੇ ਕਮਰੇ ਵਿਚ ਸੁੱਤੇ ਪਏ ਸਨ। ਪੂਜਾ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ ਅਤੇ ਘਰ ਵਿਚ ਟਿਊਸ਼ਨ ਪੜ੍ਹਾਉਂਦੀ ਸੀ।

error: Content is protected !!