ਗ੍ਰਿਫ਼ਤਾਰੀ ਮਗਰੋਂ ਵਿਗੜੀ ਵਿਧਾਇਕ ਗੱਜਣਮਾਜਰਾ ਦੀ ਸਿਹਤ, ਪੀਜੀਆਈ ਦਾਖਲ

ਗ੍ਰਿਫ਼ਤਾਰੀ ਮਗਰੋਂ ਵਿਗੜੀ ਵਿਧਾਇਕ ਗੱਜਣਮਾਜਰਾ ਦੀ ਸਿਹਤ, ਪੀਜੀਆਈ ਦਾਖਲ


ਵੀਓਪੀ ਬਿਊਰੋ, ਅਮਰਗੜ੍ਹ-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਹ ਗ੍ਰਿਫ਼ਤਾਰੀ ਮਨੀ ਲਾਂਡਰਿੰਗ ਕੇਸ ਵਿੱਚ ਹੋਈ ਹੈ ਪਰ ਇਸ ਵਿਚਾਲੇ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਪੀਜੀ ਆਈ ਵਿਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਵਿਧਾਇਕ ਗੱਜਣਮਾਜਰਾ ਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ। ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਲ ਹੋ ਸਕਦਾ ਹੈ।


ਏਜੰਸੀ ਨੇ ਦਾਅਵਾ ਕੀਤਾ ਹੈ ਕਿ ਜਿਸ ਮੰਤਵ ਲਈ ਕਰਜ਼ਾ ਲਿਆ ਗਿਆ ਸੀ, ਉਸ ਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਸੂਤਰਾਂ ਮੁਤਾਬਕ ਵਿਧਾਇਕ ਤਾਰਾ ਕਾਰਪੋਰੇਸ਼ਨ ਨਾਂ ਦੀ ਕੰਪਨੀ ਵਿੱਚ ਡਾਇਰੈਕਟਰ ਹੈ।
ਉਧਰ, ਗ੍ਰਿਫਾਤਾਰੀ ਤੋਂ ਬਾਅਦ ਵਿਧਾਇਕ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਭਰਤੀ ਕਰਵਾਇਆ ਗਿਆ ਹੈ। ਹਿਰਾਸਤ ਵਿਚ ਲੈਣ ਤੋਂ ਬਾਅਦ ਵਿਧਾਇਕ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਪਿੱਛੋਂ ਵਿਧਾਇਕ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।


ਈਡੀ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਹਿਲਾਂ ਵੀ ਕਈ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ। ਈਡੀ ਅਧਿਕਾਰੀ ਨੋਟਿਸ ਲੈ ਕੇ ਗਏ ਸਨ। ਅਧਿਕਾਰੀਆਂ ਨੇ ਦੋਸ਼ ਲਾਇਆ ਕਿ ਵਿਧਾਇਕ ਪੁੱਛਗਿੱਛ ਵਿੱਚ ਸਹਿਯੋਗ ਤੋਂ ਇਨਕਾਰੀ ਹੈ।

error: Content is protected !!