ਨਹੀਂ ਘੱਟ ਰਹੇ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ, ਕਈ ਸ਼ਹਿਰਾਂ ‘ਚ ਤਾਂ ਸਾਹ ਲੈਣਾ ਵੀ ਮੁਸ਼ਕਲ

ਨਹੀਂ ਘੱਟ ਰਹੇ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ, ਕਈ ਸ਼ਹਿਰਾਂ ‘ਚ ਤਾਂ ਸਾਹ ਲੈਣਾ ਵੀ ਮੁਸ਼ਕਲ

 

ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ। ਸੂਬੇ ‘ਚ 2060 ਥਾਵਾਂ ‘ਤੇ ਪਰਾਲੀ ਸਾੜੀ ਗਈ ਜਦਕਿ ਸਾਲ 2022 ‘ਚ ਇਸ ਦਿਨ ਹੀ ਪਰਾਲੀ ਸਾੜਨ ਦੇ 599 ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 19463 ਹੋ ਗਈ ਹੈ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਮਾੜੀ ਸ਼੍ਰੇਣੀ ਵਿੱਚ ਰਿਹਾ।

ਸਰਕਾਰ ਦੇ ਦਾਅਵਿਆਂ ਦੇ ਉਲਟ ਸੋਮਵਾਰ ਨੂੰ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਗਈ ਅਤੇ 2060 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 509 ਮਾਮਲੇ ਸੰਗਰੂਰ ਤੋਂ ਸਾਹਮਣੇ ਆਏ ਹਨ, ਜਦੋਂ ਕਿ 195 ਮਾਨਸਾ, 110 ਮੋਗਾ, 122 ਫਰੀਦਕੋਟ, 146 ਫ਼ਿਰੋਜ਼ਪੁਰ, 210 ਬਠਿੰਡਾ, 189 ਬਰਨਾਲਾ, 70 ਜਲੰਧਰ, 61 ਕਪੂਰਥਲਾ, 89 ਲੁਧਿਆਣਾ, 77 ਮੁਕਤਸਰ, 879 ਪਟਿਆਲਾ ਅਤੇ 874 ਮਾਮਲੇ ਸਾਹਮਣੇ ਆਏ ਹਨ।

ਸੋਮਵਾਰ ਨੂੰ ਅੰਮ੍ਰਿਤਸਰ ਦਾ AQI ਪੱਧਰ ‘ਬਹੁਤ ਮਾੜੀ’ ਸ਼੍ਰੇਣੀ 316 ‘ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਬਠਿੰਡਾ ‘ਚ 288, ਜਲੰਧਰ ‘ਚ 222, ਖੰਨਾ ‘ਚ 225, ਲੁਧਿਆਣਾ ‘ਚ 282, ਮੰਡੀ ਗੋਬਿੰਦਗੜ੍ਹ ‘ਚ 256 ਅਤੇ ਪਟਿਆਲਾ ‘ਚ 219 ਮਾਮਲੇ ਸਾਹਮਣੇ ਆਏ ਹਨ।

error: Content is protected !!