ਵਾਰਦਾਤ ਨੂੰ ਅੰਜਾਮ ਦੇਣ ਲਈ ਮੋਹਾਲੀ ਬੈਠੇ ਬੰਬੀਹਾ ਗੈਂ+ਗ ਦੇ ਤਿੰਨ ਸ਼ਾਰਪ ਸ਼ੂਟਰ ਗ੍ਰਿਫ਼+ਤਾਰ

ਵਾਰਦਾਤ ਨੂੰ ਅੰਜਾਮ ਦੇਣ ਲਈ ਮੋਹਾਲੀ ਬੈਠੇ ਬੰਬੀਹਾ ਗੈਂ+ਗ ਦੇ ਤਿੰਨ ਸ਼ਾਰਪ ਸ਼ੂਟਰ ਗ੍ਰਿਫ਼+ਤਾਰ


ਵੀਓਪੀ ਬਿਊਰੋ, ਮੋਹਾਲੀ : ਕ+ਤ+ਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਮੋਹਾਲੀ ਬੈਠੇ ਬੰਬੀਹਾ ਗਰੁੱਪ ਦੇ ਤਿੰਨ ਸ਼ਾਰਪ ਸ਼ੂਟਰਾਂ ਨੂੰ ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਗ੍ਰਿਫ਼+ਤਾਰ ਕਰ ਲਿਆ ਹੈ। ਤਿੰਨਾਂ ਦੇ ਕਬਜ਼ੇ ’ਚੋਂ 2 ਵਿਦੇਸ਼ੀ ਹਥਿ+ਆਰ ਅਤੇ 10 ਜ਼ਿੰਦਾ ਰੌਂਦ ਬਰਾਮਦ ਹੋਏ ਹਨ। ਇਹ ਮੋਹਾਲੀ ਵਿਚ ਕਿਸੇ ਵਿਅਕਤੀ ਦਾ ਕ+ਤ+ਲ ਕਰਨ ਆਏ ਸਨ।

ਵਿਦੇਸ਼ ਬੈਠੇ ਗੈਂਗਸਟਰਾਂ ਵਲੋਂ ਇਨ੍ਹਾਂ ਨੂੰ ਟਾਰਗੇਟ ਦਿੱਤਾ ਗਿਆ, ਜਿਸ ਨੂੰ ਪੂਰਾ ਕਰਨ ਲਈ ਇਹ ਮੋਹਾਲੀ ਆਏ ਸਨ। ਫੜੇ ਗਏ ਗੈਂਗ+ਸਟਰਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਦੇ ਰੂਪ ਵਿਚ ਹੋਈ ਹੈ। ਤਿੰਨੇ ਮੁਲਜ਼ਮ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨ ਦੇ ਰਿਮਾਂਡ ’ਤੇ ਪੁਲਿਸ ਨੂੰ ਸੌਂਪਿਆ ਹੈ।


ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਮੋਹਾਲੀ ਵਿਚ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਹਨ। ਇਸ ਲਈ ਗੈਂਗ+ਸਟਰ ਲੱਕੀ ਪਟਿਆਲ ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਇਸ ਵਿਚ ਮੁਲਜ਼ਮ ਜਗਜੀਤ ਸਿੰਘ ਸਿੱਧੇ ਗੈਂਗ+ਸਟਰ ਲੱਕੀ ਪਟਿਆਲ ਦੇ ਸੰਪਰਕ ਵਿਚ ਸੀ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿਚ ਮੁਲਜ਼ਮ ਹੈ। ਉਸ ’ਤੇ ਨਸ਼ਾ ਤਸਕਰੀ ਦੇ ਵੀ ਦੋਸ਼ ਹਨ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਗੈਂ+ਗਸਟਰਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ।

error: Content is protected !!