ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਢਹਿ ਜਾਣ ਕਾਰਨ 45 ਮਜ਼ਦੂਰ ਮਲਬੇ ਹੇਠ ਦੱਬੇ ਗਏ, ਪਾਈਪਾਂ ਰਾਹੀਂ ਪਹੁੰਚਾਈ ਜਾ ਰਹੀ ਆਕਸੀਜਨ

ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਢਹਿ ਜਾਣ ਕਾਰਨ 45 ਮਜ਼ਦੂਰ ਮਲਬੇ ਹੇਠ ਦੱਬੇ ਗਏ, ਪਾਈਪਾਂ ਰਾਹੀਂ ਪਹੁੰਚਾਈ ਜਾ ਰਹੀ ਆਕਸੀਜਨ


ਵੀਓਪੀ ਬਿਊਰੋ, ਨੈਸ਼ਨਲ-ਰਾਸ਼ਟਰੀ ਰਾਜਮਾਰਗ (ਐੱਨਐੱਚ) ਉਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਐਤਵਾਰ ਸਵੇਰੇ ਢਹਿ ਗਿਆ। ਇਸ ਦੌਰਾਨ ਨਿਰਮਾਣ ਕਾਰਜ ਵਿਚ ਜੁਟੇ 40 ਤੋਂ 45 ਮਜ਼ਦੂਰ ਮਲਬੇ ਹੇਠਾਂ ਦੱਬੇ ਗਏ। ਇਹ ਘਟਨਾ ਉੱਤਰਾਖੰਡ ਦੇ ਉੱਤਰਕਾਸ਼ੀ ਵਿਚ ਵਾਪਰੀ ਹੈ। ਮਜ਼ਦੂਰਾਂ ਦੀ ਜਾਨ ਬਚਾਉਣ ਲਈ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।

ਮਲਬੇ ਹੇਠ ਸੁਰੰਗ ਵਿਚ ਬੰਦ ਮਜ਼ਦੂਰਾਂ ਨੂੰ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਅਧਿਕਾਰੀ ਦੁਰਗੇਸ਼ ਰਾਠੋਡੀ ਨੇ ਦੱਸਿਆ ਕਿ ‘ਲਗਭਗ 40 ਤੋਂ 45 ਮਜ਼ਦੂਰ ਅੰਦਰ ਫਸੇ ਹੋਏ ਹਨ। ਮਲਬੇ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ।


ਸਮਾਚਾਰ ਏਜੰਸੀ ਏਐਫਪੀ ਦੇ ਅਨੁਸਾਰ ਰਾਠੋਡੀ ਨੇ ਕਿਹਾ ਕਿ ਇੱਕ ਟਿਊਬ ਰਾਹੀਂ ਫਸੇ ਮਜ਼ਦੂਰਾਂ ਨੂੰ ਆਕਸੀਜਨ ਭੇਜੀ ਜਾ ਰਹੀ ਹੈ। ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਮਸ਼ੀਨਾਂ ਲਗਾਤਾਰ ਮਲਬਾ ਹਟਾ ਰਹੀਆਂ ਹਨ। ਦੱਸ ਦੇਈਏ ਕਿ ਇਹ ਹਾਦਸਾ ਐਤਵਾਰ ਸਵੇਰੇ 4 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸਾਢੇ ਚਾਰ ਕਿਲੋਮੀਟਰ ਲੰਬੀ ਸੁਰੰਗ ਦਾ 150 ਮੀਟਰ ਲੰਬਾ ਹਿੱਸਾ ਡਿੱਗ ਗਿਆ।


ਨਿਊਜ਼ ਏਜੰਸੀ ਏਐਨਆਈ ਮੁਤਾਬਕ ਪ੍ਰੋਵਿੰਸ਼ੀਅਲ ਗਾਰਡ (ਪੀਆਰਡੀ) ਦੇ ਜਵਾਨ ਰਣਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹਰ ਕੋਈ ਬਹੁਤ ਮਿਹਨਤ ਕਰ ਰਿਹਾ ਹੈ। ਕੱਲ੍ਹ ਅਸੀਂ ਉਦਾਸ ਸੀ ਕਿਉਂਕਿ ਅਸੀਂ ਫਸੇ ਹੋਏ ਲੋਕਾਂ ਨਾਲ ਗੱਲ ਕਰਨ ਦੇ ਯੋਗ ਨਹੀਂ ਸੀ. ਪਰ ਫਿਰ ਅਸੀਂ ਉਨ੍ਹਾਂ ਨਾਲ ਗੱਲ ਕਰਨ ਵਿਚ ਕਾਮਯਾਬ ਹੋ ਗਏ। ਉੱਤਰਕਾਸ਼ੀ ਦੇ ਆਫਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ।

error: Content is protected !!