ਕੁੜੀ ਦਾ ਰਿਸ਼ਤਾ ਮੰਗਣ ਗਏ ਨੂੰ ਮਾਂ ਨੇ ਕੀਤੀ ਨਾਂਹ ਤਾਂ ਸਨਕੀ ਨੇ ਗੋ+ਲੀ ਮਾਰ ਕੇ ਕਰ’ਤੀ ਹੱਤਿਆ

ਕੁੜੀ ਦਾ ਰਿਸ਼ਤਾ ਮੰਗਣ ਗਏ ਨੂੰ ਮਾਂ ਨੇ ਕੀਤੀ ਨਾਂਹ ਤਾਂ ਸਨਕੀ ਨੇ ਗੋ+ਲੀ ਮਾਰ ਕੇ ਕਰ’ਤੀ ਹੱਤਿਆ

ਵੀਓਪੀ ਬਿਊਰੋ – ਅੰਮ੍ਰਿਤਸਰ ਦੇ ਪਿੰਡ ਸਠਿਆਲਾ ‘ਚ ਇਕ ਨੌਜਵਾਨ ਨੇ ਘਰ ‘ਚ ਦਾਖਲ ਹੋ ਕੇ 55 ਸਾਲਾ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਔਰਤ ਦੀ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਔਰਤ ਪਰਮਜੀਤ ਕੌਰ ਆਪਣੀ ਲੜਕੀ ਨਾਲ ਇਸ ਰਿਸ਼ਤੇ ਲਈ ਰਾਜ਼ੀ ਨਹੀਂ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪਿੰਡ ਦਾ ਹੀ ਇਕ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਸਠਿਆਲਾ ਵਾਸੀ ਪਰਮਜੀਤ ਕੌਰ (55) ਪਤਨੀ ਅਮਰਜੀਤ ਸਿੰਘ ਦੇ ਘਰ ਆਇਆ ਅਤੇ ਉਸ ਤੋਂ ਪੁੱਛ-ਗਿੱਛ ਕਰਨ ਲੱਗਾ। ਪਰਮਜੀਤ ਕੌਰ ਇਸ ਰਿਸ਼ਤੇ ਲਈ ਬਿਲਕੁਲ ਵੀ ਤਿਆਰ ਨਹੀਂ ਸੀ। ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਨੌਜਵਾਨ ਨੇ ਗੁੱਸੇ ‘ਚ ਆ ਕੇ ਔਰਤ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ।

ਡੀਐਸਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

error: Content is protected !!