ਘਟਣ ਦਾ ਨਾਂ ਨਹੀਂ ਲੈ ਰਿਹਾ ਕੈਨੇਡਾ-ਭਾਰਤ ਵਿਵਾਦ, ਕੈਨੇਡਾ ਦੇ ਪੀਐਮ ਟਰੂਡੋ ਨੇ ਕੌਮਾਂਤਰੀ ਭਾਈਵਾਲਾਂ ਤੋਂ ਜਾਂਚ ਲਈ ਮੰਗੀ ਮਦਦ

ਘਟਣ ਦਾ ਨਾਂ ਨਹੀਂ ਲੈ ਰਿਹਾ ਕੈਨੇਡਾ-ਭਾਰਤ ਵਿਵਾਦ, ਕੈਨੇਡਾ ਦੇ ਪੀਐਮ ਟਰੂਡੋ ਨੇ ਕੌਮਾਂਤਰੀ ਭਾਈਵਾਲਾਂ ਤੋਂ ਜਾਂਚ ਲਈ ਮੰਗੀ ਮਦਦ


ਵੀਓਪੀ ਬਿਊਰੋ, ਇੰਟਰਨੈਸ਼ਨਲ-ਕੈਨੇਡਾ ਤੇ ਭਾਰਤ ਵਿਚਾਲੇ ਤਣਾਅ ਘਟਣ ਦੀ ਬਜਾਏ ਵਧਦਾ ਜਾ ਰਿਹਾ ਹੈ। ਭਾਰਤ ਦੇ ਸਖਤ ਕਦਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਸਟੈਂਡ ‘ਤੇ ਕਾਇਮ ਹਨ। ਉਨ੍ਹਾਂ ਨੇ ਮੁੜ ਵੱਡੇ ਖੁਲਾਸੇ ਕੀਤੇ ਹਨ। ਟਰੂਡੋ ਨੇ ਕਿਹਾ ਹੈ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਸੀ। ਇਸ ਦੀ ਜਾਂਚ ਲਈ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ।


ਕੈਨੇਡੀਅਨ ਪ੍ਰਧਾਨ ਮੰਤਰੀ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇ ਵੱਡੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰ ਸਕਦੇ ਹਨ ਤਾਂ ਇਹ ਦੁਨੀਆ ਨੂੰ ਹੋਰ ਖਤਰਨਾਕ ਬਣਾ ਦੇਵੇਗਾ। ਓਟਾਵਾ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ, ‘ਜਦੋਂ ਸਾਨੂੰ ਕੈਨੇਡੀਅਨ ਧਰਤੀ ਉੱਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਕਥਿਤ ਸ਼ਮੂਲੀਅਤ ਬਾਰੇ ਪਤਾ ਲੱਗਿਆ ਤਾਂ ਅਸੀਂ ਭਾਰਤ ਨਾਲ ਸੰਪਰਕ ਕੀਤਾ ਤੇ ਮਾਮਲੇ ’ਚ ਸਹਿਯੋਗ ਮੰਗਿਆ।


ਦਰਅਸਲ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਧਰਤੀ ਉਤੇ ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਸ਼ਮੂਲੀਅਤ ਦੇ ਆਪਣੇ ਦੋਸ਼ਾਂ ਦੀ ਪੁਸ਼ਟੀ ਕਰਦੇ ਹੋਏ ਨਵੀਂ ਦਿੱਲੀ ਉਤੇ 40 ਡਿਪਲੋਮੈਟਾਂ ਨੂੰ ਬਾਹਰ ਕੱਢ ਕੇ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਤੇ ਕਤਲ ਦੀ ਤਹਿ ਤਕ ਪਹੁੰਚਣ ਲਈ ਹੋਰ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ।
ਉਨ੍ਹਾਂ ਕਿਹਾ ਕਿ ਇਸ ਮਗਰੋਂ ਅਸੀਂ ਅੰਤਰਰਾਸ਼ਟਰੀ ਕਾਨੂੰਨ ਤੇ ਲੋਕਤੰਤਰ ਦੀ ਪ੍ਰਭੂਸੱਤਾ ਦੀ ਇਸ ਗੰਭੀਰ ਉਲੰਘਣਾ ਬਾਰੇ ਅਮਰੀਕਾ ਤੇ ਹੋਰਾਂ ਆਪਣੇ ਦੋਸਤਾਂ ਤੇ ਸਹਿਯੋਗੀਆਂ ਤੱਕ ਵੀ ਪਹੁੰਚ ਕੀਤੀ।’ ਟਰੋਡੂ ਲਗਤਾਰ ਇਹ ਗੱਲ ਦੀ ਪੈਰਵਾਈ ਕਰ ਰਹੇ ਹਨ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਰਹੀ ਹੈ। ਇਸ ਕਰਕੇ ਦੋਵਾਂ ਮੁਲਕਾਂ ਦੇ ਸਬੰਧ ਕਾਫੀ ਵਿਗੜ ਗਏ ਹਨ।

error: Content is protected !!