Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
November
14
ਕੁੱਤੇ ਨੇ ਵੱਢਿਆ ਤਾਂ ਸਰਕਾਰ ਦੇਵੇਗੀ 10 ਹਜ਼ਾਰ ਰੁਪਏ !
Latest News
National
Punjab
ਕੁੱਤੇ ਨੇ ਵੱਢਿਆ ਤਾਂ ਸਰਕਾਰ ਦੇਵੇਗੀ 10 ਹਜ਼ਾਰ ਰੁਪਏ !
November 14, 2023
Voice of Punjab
ਕੁੱਤੇ ਨੇ ਵੱਢਿਆ ਤਾਂ ਸਰਕਾਰ ਦੇਵੇਗੀ 10 ਹਜ਼ਾਰ ਰੁਪਏ !
ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ‘ਚ ਹੁਣ ਕੁੱਤੇ ਦੇ ਵੱਢਣ ‘ਤੇ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਦਰਅਸਲ ਕੁੱਤਿਆਂ ਦੇ ਵੱਢਣ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਖ਼ਤ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤੇ ਦੇ ਵੱਢਣ ‘ਤੇ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।
ਅਦਾਲਤ ਦੇ ਹੁਕਮਾਂ ਮੁਤਾਬਕ ਕੁੱਤੇ ਦੇ ਵੱਢਣ ਨਾਲ ਸਬੰਧਿਤ ਮਾਮਲਿਆਂ ‘ਚ ਆਰਥਿਕ ਮਦਦ ਘੱਟੋ-ਘੱਟ 10,000 ਰੁਪਏ ਹੋਵੇਗੀ, ਜੋ ਕਿਸੇ ਸ਼ਖ਼ਸ ਦੇ ਸਰੀਰ ‘ਤੇ ਕੁੱਤੇ ਵੱਲੋਂ ਮਾਰੇ ਗਏ ਪ੍ਰਤੀ ਦੰਦ ਦੇ ਹਿਸਾਬ ਨਾਲ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਕੁੱਤਾ ਜੇਕਰ ਕਿਸੇ ਵਿਅਕਤੀ ਦਾ ਮਾਸ ਨੋਚ ਲੈਂਦਾ ਹੈ ਤਾਂ ਪ੍ਰਤੀ 0.2 ਸੈਂਟੀਮੀਟਰ ਜ਼ਖਮ ਦੇ ਹਿਸਾਬ ਨਾਲ ਮੁਆਵਜ਼ਾ ਘੱਟੋ-ਘੱਟ 20 ਹਜ਼ਾਰ ਰੁਪਏ ਦਿੱਤਾ ਜਾਵੇਗਾ। ਇਸ ਸਬੰਧੀ ਅਦਾਲਤ ਨੇ ਸ਼ਿਕਾਇਤ ਮਿਲਣ ‘ਤੇ ਪੁਲਸ ਨੂੰ ਵੀ ਡੀ. ਡੀ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜੇਕਰ ਕਿਸੇ ਪਾਲਤੂ ਕੁੱਤੇ ਨੇ ਵੱਢਿਆ ਹੈ ਤਾਂ ਉਸ ਦੇ ਮਾਲਕ ਨੂੰ ਹਰਜਾਨਾ ਦੇਣਾ ਪਵੇਗਾ।
ਦਰਅਸਲ, ਅਦਾਲਤ ਨੇ ਇਕੱਠਿਆਂ 193 ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤੇ ਦੇ ਵੱਢਣ ਸਬੰਧੀ ਮਾਮਲਿਆਂ ‘ਚ ਮੁਆਵਜ਼ਾ ਨਿਰਧਾਰਿਤ ਕਰਨ ਲਈ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ।ਅਦਾਲਤ ਨੇ ਕਿਹਾ ਹੈ ਕਿ ਇਹ ਕਮੇਟੀਆਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ‘ਚ ਗਠਿਤ ਕੀਤੀਆਂ ਜਾਣਗੀਆਂ। ਇਨ੍ਹਾਂ ਕਮੇਟੀਆਂ ਨੂੰ ਅਰਜ਼ੀ ਮਿਲਣ ਤੋਂ ਬਾਅਦ ਜਾਂਚ ਕਰ ਕੇ 4 ਮਹੀਨਿਆਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਪਵੇਗੀ।
Post navigation
ਹਰਿਦੁਆਰ ਜਾ ਰਹੇ ਛੇ ਦੋਸਤਾਂ ਦੀ ਕਾਰ ਵੱਜੀ ਟਰੱਕ ਵਿਚ, ਕੋਈ ਬਚ ਨਾ ਸਕਿਆ, ਦਰਦਨਾਕ ਹੋਈ ਮੌ+ਤ
ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਨੂੰ ਤੰਜ਼ ਕੱਸਦਿਆਂ ਕਹਿ’ਤਾ ‘ਮੂਰਖਾਂ ਦਾ ਸਰਦਾਰ’
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us