ਦੀਵਾਲੀ ਤੋਂ ਬਾਅਦ ਬਾਬਾ ਵਿਸ਼ਵਕਰਮਾ ਦਿਵਸ ਵਾਲੀ ਰਾਤ ਵੀ ਜਲੰਧਰ ਵਿਚ ਹੋਈ ਵਾਰਦਾਤ, ਘਰ ਵਿਚ ਵੜ ਕੇ ਮਾਰ ਗਏ ਗੋ+ਲ਼ੀ, ਨਹੀਂ ਬਚ ਸਕੀ ਜਾਨ

ਦੀਵਾਲੀ ਤੋਂ ਬਾਅਦ ਬਾਬਾ ਵਿਸ਼ਵਕਰਮਾ ਦਿਵਸ ਵਾਲੀ ਰਾਤ ਵੀ ਜਲੰਧਰ ਵਿਚ ਹੋਈ ਵਾਰਦਾਤ, ਘਰ ਵਿਚ ਵੜ ਕੇ ਮਾਰ ਗਏ ਗੋ+ਲ਼ੀ, ਨਹੀਂ ਬਚ ਸਕੀ ਜਾਨ

ਵੀਓਪੀ ਬਿਊਰੋ, ਜਲੰਧਰ-ਜਲੰਧਰ ਵਿਚ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦੀਵਾਲੀ ਤੇ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਦੋਵੇਂ ਦਿਨ ਵਾਰਦਾਤਾਂ ਹੋਈਆਂ। ਤਾਜ਼ਾ ਮਾਮਲੇ ਵਿਚ ਰਾਮਾਮੰਡੀ ਦੇ ਏਕਤਾ ਨਗਰ ਨੇੜੇ ਸੋਮਵਾਰ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਇਕ ਮਹੰਤ ਨੂੰ ਗੋ+ਲੀ ਮਾਰ ਦਿੱਤੀ ਗਈ। ਇਸ ਕਾਰਨ ਉਸ ਦੀ ਮੌ+ਤ ਹੋ ਗਈ। ਮ੍ਰਿਤਕ ਦੀ ਪਛਾਣ ਅਲੀਸ਼ਾ ਮਹੰਤ ਉਰਫ ਆਲੂ ਉਰਫ ਰੋਹਿਤ ਵਜੋਂ ਹੋਈ ਹੈ। ਪੁਲਿਸ ਨੇ ਦੇਰ ਰਾਤ ਅਲੀਸ਼ਾ (ਰੋਹਿਤ) ਦੀ ਲਾ+ਸ਼ ਨੂੰ ਕਬਜ਼ੇ ਵਿਚ ਲੈ ਕੇ ਬਿੱਲਾ ਨਾਮ ਦੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੇਰ ਰਾਤ ਤਕ ਮੁਲਜ਼ਮਾਂ ਦੀ ਭਾਲ ਜਾਰੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸੈਂਟਰਲ ਨਿਰਮਲ ਸਿੰਘ, ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਠਾਕੁਰ, ਸਿਟੀ ਸੀਆਈਏ ਸਟਾਫ਼ ਇੰਚਾਰਜ ਅਸ਼ੋਕ ਕੁਮਾਰ, ਚੌਕੀ ਨੰਗਲਸ਼ਾਮਾ ਦੇ ਇੰਚਾਰਜ ਮਦਨ ਸਿੰਘ ਅਤੇ ਹੋਰ ਪੁਲਿਸ ਪਾਰਟੀਆਂ ਟੀਮਾਂ ਨਾਲ ਮੌਕੇ ’ਤੇ ਪੁੱਜ ਗਈਆਂ।

ਸਾਥੀ ਮਹੰਤਾਂ ਨੇ ਦੱਸਿਆ ਕਿ ਐਤਵਾਰ ਨੂੰ ਦੀਵਾਲੀ ਤੇ ਸੋਮਵਾਰ ਨੂੰ ਬਾਬਾ ਵਿਸ਼ਵਕਰਮਾ ਦੀ ਪੂਜਾ ਤੋਂ ਬਾਅਦ ਰੋਹਿਤ ਬਹੁਤ ਥੱਕਿਆ ਹੋਇਆ ਸੀ ਜਿਸ ਕਾਰਨ ਉਹ ਸੋਮਵਾਰ ਰਾਤ ਜਲਦੀ ਸੌਂ ਗਿਆ। ਉਹ ਘਰ ਵਿਚ ਇਕੱਲਾ ਸੀ। ਇਸ ਦੌਰਾਨ ਬਿੱਲਾ ਨਾਂ ਦਾ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਵੜ ਗਿਆ, ਜਿਵੇਂ ਹੀ ਮੁਲਜ਼ਮ ਆਇਆ ਤਾਂ ਉਸ ਨੇ ਆਲੂ ਨੂੰ ਪਿੱਠ ‘ਚ ਗੋ+ਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ।

ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਗੋ+ਲੀਆਂ ਦੇ ਦੋ ਖੋਲ ਮਿਲੇ ਹਨ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਡਰ ਦਾ ਮਾਹੌਲ ਹੈ। ਅਲੀਸ਼ਾ ਮਹੰਤ ਉਰਫ਼ ਆਲੂ ਦੀ ਮੌ+ਤ ਤੋਂ ਬਾਅਦ ਸ਼ਹਿਰ ਦੇ ਸਮੂਹ ਮਹੰਤਾ ਨੇ ਜਲੰਧਰ ਹੁਸ਼ਿਆਰਪੁਰ ਹਾਈਵੇ ‘ਤੇ ਸਥਿਤ ਜੌਹਲ ਹਸਪਤਾਲ ਦੇ ਬਾਹਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਿੱਥੇ ਦੇਰ ਰਾਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। ਇਹ ਹੰਗਾਮਾ ਦੇਰ ਰਾਤ ਤਕ ਜਾਰੀ ਰਿਹਾ ਪਰ ਪੁਲਿਸ ਨੇ ਕਿਸੇ ਤਰ੍ਹਾਂ ਸਾਰੇ ਮਹੰਤਾਂ ਨੂੰ ਸਮਝਾ ਕੇ ਹੰਗਾਮਾ ਖ਼ਤਮ ਕਰਵਾਇਆ।

ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਿੱਲਾ ਦੇ ਭਰਾ ਨੇ ਆਪਣੇ ਸਾਥੀਆਂ ਲਖਨ, ਗੱਟੂ, ਰਿੱਕੀ, ਸ਼ਿਵਮ, ਵਿਪਨ, ਕਾਲੂ ਭਈਆ ਨਾਲ ਮਿਲ ਕੇ 28 ਅਕਤੂਬਰ ਨੂੰ ਆਲੂ ਦੇ ਘਰ ‘ਤੇ ਹਮਲਾ ਕੀਤਾ ਸੀ। ਆਲੂ ਨੇ ਦੱਸਿਆ ਸੀ ਕਿ ਮੁਲਜ਼ਮ ਉਸ ਦੀ ਭੈਣ ਨਾਲ ਛੇੜਛਾੜ ਕਰਦਾ ਸੀ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਘਰ ਦੀ ਭੰਨਤੋੜ ਵੀ ਕੀਤੀ। ਮੁਲਜ਼ਮ ਨੇ ਉਸ ਦਿਨ ਵੀ ਕਰੀਬ 2 ਵਾਰ ਫਾਇਰਿੰਗ ਕੀਤੀ ਸੀ। ਪੁਲਿਸ ਨੇ ਏਕਤਾ ਨਗਰ ਦੇ ਰਹਿਣ ਵਾਲੇ ਪਵਨ ਰਾਜਪੂਤ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

error: Content is protected !!