ਮੋਗਾ ਵਿਚ ਦੋ ਧਿਰਾਂ ਵਿਚਾਲੇ ਚੱਲੀਆਂ ਗੋ਼+ਲੀਆਂ, ਇਕ ਨੌਜਵਾਨ ਦੀ ਹੱਤਿ+ਆ, ਲਾਸ਼ ਵੇਖ ਪਿਤਾ ਦੀਆਂ ਨਿਕਲੀਆਂ ਭੁ੍ੱਬਾਂ

ਮੋਗਾ ਵਿਚ ਦੋ ਧਿਰਾਂ ਵਿਚਾਲੇ ਚੱਲੀਆਂ ਗੋ਼+ਲੀਆਂ, ਇਕ ਨੌਜਵਾਨ ਦੀ ਹੱਤਿ+ਆ


ਵੀਓਪੀ ਬਿਊਰੋ, ਮੋਗਾ-ਮੋਗਾ ਵਿਚ ਦੇਰ ਰਾਤ ਵੱਡੀ ਵਾਰਦਾਤ ਵਾਪਰੀ ਹੈ। ਇਕ ਨੌਜਵਾਨ ਦਾ ਸ਼ਰੇਆਮ ਗੋ+ਲ਼ੀਆਂ ਮਾਰ ਕੇ ਕ+ਤ+ਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮੋਗਾ ਦੇ ਰਤਨ ਸਿਨੇਮਾ ਨੇੜੇ ਦੋ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਗੋ+ਲੀਆਂ ਚੱਲ ਪਈਆਂ। ਇਸ ਗੋ+ਲੀਬਾਰੀ ਵਿਚ ਇਕ ਨੌਜਵਾਨ ਦੀ ਮੌ+ਤ ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਏ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।


ਮ੍ਰਿਤਕ ਨੌਜਵਾਨ ਦੀ ਪਛਾਣ ਵਿਕਾਸ ਜਿੰਦਲ (27) ਪੁੱਤਰ ਜਗਦੀਸ਼ ਕੁਮਾਰ ਵਾਸੀ ਮੋਗਾ ਵਜੋਂ ਹੋਈ ਹੈ। ਫ਼ਿਲਹਾਲ ਇਸ ਵਿਵਾਦ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਜਵਾਨ ਦੀ ਪੁੱਤ ਦੀ ਮੌ+ਤ ਦੀ ਖ਼ਬਰ ਸੁਣ ਬਜ਼ੁਰਗ ਪਿਓ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਨੂੰ 9 ਵਜੇ ਦੇ ਕਰੀਬ ਮੋਗਾ ਦੇ ਰਤਨ ਰਤਨ ਸਿਨੇਮਾ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਫੈਲ ਗਿਆ, ਜਦੋਂ ਦੋ ਗੁਟਾਂ ਵਿਚਕਾਰ ਗੋਲ਼ੀਆਂ ਚੱਲ ਪਈਆਂ। ਰਾਤ ਦੇ ਵੇਲੇ ਗੋ+ਲ਼ੀਆਂ ਚੱਲਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

error: Content is protected !!