ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ CM ਮਾਨ ਨੇ ਚਲਾਈ ਸਾਈਕਲ, ਦਿੱਤਾ ਇਹ ਸੰਦੇਸ਼

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ CM ਮਾਨ ਨੇ ਚਲਾਈ ਸਾਈਕਲ, ਦਿੱਤਾ ਇਹ ਸੰਦੇਸ਼

ਲੁਧਿਆਣਾ (ਵੀਓਪੀ ਬਿਊਰੋ) ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਮੁੱਖ ਮੰਤਰੀ ਭਗਵਾਨ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ। ਰੈਲੀ ਵਿੱਚ ਸੀਐਮ ਭਗਵੰਤ ਮਾਨ ਵੀ ਸਾਈਕਲ ਦੀ ਸਵਾਰੀ ਕਰਦੇ ਹੋਏ। ਇਹ ਰੈਲੀ ਪੀਏਯੂ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਕਰੀਬ 13 ਕਿਲੋਮੀਟਰ ਦੀ ਯਾਤਰਾ ਕੀਤੀ।

ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਏਯੂ ਵਿਖੇ ਸਟੇਜ ਤੋਂ ਕਿਹਾ ਕਿ ਇਸ ਰੈਲੀ ਦਾ ਮਕਸਦ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਨੂੰ ਦੂਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਪੈ ਚੁੱਕੀ ਹੈ ਅਤੇ ਇਸ ਤੋਂ ਛੁਟਕਾਰਾ ਪਾਉਣਾ ਬਹੁਤ ਜ਼ਰੂਰੀ ਹੈ। ਸਰਕਾਰ ਇਸ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਧ ਰਿਹਾ ਨਸ਼ਾ ਪਿਛਲੀਆਂ ਸਰਕਾਰਾਂ ਦੀਆਂ ਕਾਰਵਾਈਆਂ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਅੱਜ ਵੱਡੇ ਪੱਧਰ ‘ਤੇ ਤਸਕਰ ਫੜੇ ਜਾ ਰਹੇ ਹਨ। ਇਹ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਾ ਨਤੀਜਾ ਹੈ, ਫਿਰ ਵੀ ਜਾਗਰੂਕਤਾ ਅਤੇ ਸ਼ਿਕੰਜਾ ਕੱਸ ਕੇ ਹੀ ਨਸ਼ੇ ਨੂੰ ਖਤਮ ਕੀਤਾ ਜਾ ਸਕਦਾ ਹੈ।

error: Content is protected !!