ਸੜਕ ਹਾਦਸੇ ਵਿਚ ਬੁੱਝ ਗਏ ਤਿੰਨ ਘਰਾਂ ਦੇ ਚਿਰਾਗ, ਛੋਟੀ ਉਮਰੇ ਤੁਰ ਗਏ ਜਹਾਨੋਂ, ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, ਨਾਬਾਲਿਗ ਸਨ ਤਿੰਨੇ ਮੁੰਡੇ

ਸੜਕ ਹਾਦਸੇ ਵਿਚ ਬੁੱਝ ਗਏ ਤਿੰਨ ਘਰਾਂ ਦੇ ਚਿਰਾਗ, ਛੋਟੀ ਉਮਰੇ ਤੁਰ ਗਏ ਜਹਾਨੋਂ, ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, ਨਾਬਾਲਿਗ ਸਨ ਤਿੰਨੇ ਮੁੰਡੇ


ਵੀਓਪੀ ਬਿਊਰੋ, ਤਪਾ ਮੰਡੀ : ਇੱਥੇ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਘਰਾਂ ਦੇ ਚਿਰਾਗ ਬੁੱਝ ਗਏ। ਘੁੰਨਸ ਪਿੰਡ ਕੋਲ ਦੋ ਮੋਟਰਸਾਈਕਲਾਂ ਦੀ ਟੱਕਰ ਕਾਰਨ ਦੋ ਵਿਦਿਆਰਥੀਆਂ ਸਮੇਤ ਤਿੰਨ ਜਣਿਆਂ ਦੀ ਮੌ+ਤ ਹੋ ਗਈ, ਜਦੋਂਕਿ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਤਪਾ ਵੱਲੋਂ ਟਿਊਸ਼ਨ ਪੜ੍ਹ ਕੇ ਆ ਰਹੇ ਦੋ ਵਿਦਿਆਰਥੀ ਧਰਮਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਤੇ ਦਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਘੁੰਨਸ ਦੇ ਮੋਟਰਸਾਈਕਲ ਨਾਲ ਸ਼ਿਵਰਾਜ ਸਿੰਘ ਪੁੱਤਰ ਜਗਸੀਰ ਸਿੰਘ, ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਦੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ।

ਹਾਦਸੇ ’ਚ ਦਮਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਬਾਕੀ ਜ਼ਖਮੀਆਂ ਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਭਰਤੀ ਕਰਵਾਇਆ ਗਿਆ ਪਰ ਵਿਦਿਆਰਥੀ ਧਰਮਪ੍ਰੀਤ ਸਿੰਘ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਗਿਆ। ਗੰਭੀਰ ਜ਼ਖ਼ਮੀ ਸ਼ਿਵਰਾਜ ਸਿੰਘ ਬਾਸੀ ਤਪਾ ਦੀ ਆਦੇਸ਼ ਹਸਪਤਾਲ ਭੁੱਚੋ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ ਥਾਣਾ ਮੁਖੀ ਗੁਰਵਿੰਦਰ ਸਿੰਘ ਦੀ ਅਗਵਾਈ ’ਚ ਪੁਲਿਸ ਮੌਕੇ ’ਤੇ ਪਹੁੰਚ ਕੇ ਲਾ+ਸ਼ਾਂ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਇਹ ਸਾਰੇ ਬੱਚੇ ਨਾਬਾਲਿਗ ਸਨ।

error: Content is protected !!