ਸਰਕਾਰੀ ਸਕੂਲ ਪਹੁੰਚ ਮੁੰਡੇ-ਕੁੜੀ ਨੇ ਨਿਗਲੀ ਜ਼ਹਿਰੀਲੀ ਦਵਾਈ, ਦੋਵਾਂ ਦੀ ਹੋ ਗਈ ਮੌ+ਤ, ਸਫਾਈ ਕਰਮਚਾਰੀ ਪੁੱਜਾ ਸਕੂਲ ਤਾਂ ਮੰਜ਼ਰ ਵੇਖ ਕੇ ਪੈਰਾਂ ਹੇਠੋਂ ਨਿਕਲੀ ਜ਼ਮੀਨ

ਸਰਕਾਰੀ ਸਕੂਲ ਪਹੁੰਚ ਮੁੰਡੇ-ਕੁੜੀ ਨੇ ਨਿਗਲੀ ਜ਼ਹਿਰੀਲੀ ਦਵਾਈ, ਦੋਵਾਂ ਦੀ ਹੋ ਗਈ ਮੌ+ਤ, ਸਫਾਈ ਕਰਮਚਾਰੀ ਪੁੱਜਾ ਸਕੂਲ ਤਾਂ ਮੰਜ਼ਰ ਵੇਖ ਕੇ ਪੈਰਾਂ ਹੇਠੋਂ ਨਿਕਲੀ ਜ਼ਮੀਨ


ਵੀਓਪੀ ਬਿਊਰੋ, ਫਰੀਦਕੋਟ-ਫਰੀਦਕੋਟ ਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚੋਂ ਮੁੰਡੇ ਕੁੜੀ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਦਰਅਸਲ, ਸੰਗਰੂਰ ਜ਼ਿਲ੍ਹੇ ਦੇ ਇੱਕ ਨੌਜਵਾਨ ਤੇ ਬਰਨਾਲਾ ਜ਼ਿਲ੍ਹੇ ਦੀ ਇੱਕ ਲੜਕੀ ਨੇ ਇਸ ਸਕੂਲ ਪਹੁੰਚ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦ+ਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਕੂਲ ਦਾ ਇੱਕ ਕਰਮਚਾਰੀ ਸਫ਼ਾਈ ਲਈ ਪਹੁੰਚਿਆ।

ਉਸ ਨੇ ਮਾਮਲੇ ਦੀ ਸੂਚਨਾ ਪੰਚਾਇਤ ਨੂੰ ਦਿੱਤੀ। ਉਨ੍ਹਾਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ। ਦੋਵੇਂ ਬੇਹੋਸ਼ ਪਏ ਸਨ, ਜਿਨ੍ਹਾਂ ਵਿੱਚੋਂ ਲੜਕੇ ਦੀ ਮੌ+ਤ ਹੋ ਚੁੱਕੀ ਸੀ ਜਦਕਿ ਲੜਕੀ ਸਾਹ ਲੈ ਰਹੀ ਸੀ। ਲੜਕੀ ਨੂੰ ਤੁਰੰਤ ਫਰੀਦਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ+ਕ ਐਲਾਨ ਦਿੱਤਾ।


ਮ੍ਰਿਤ+ਕਾਂ ਦੀ ਪਛਾਣ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਦੇ ਰਹਿਣ ਵਾਲੇ ਬਿੰਦਰ ਸਿੰਘ ਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਵਜੋਂ ਹੋਈ ਹੈ। ਜ਼ਹਿਰੀਲੀ ਦਵਾਈ ਪੀਣ ਤੋਂ ਪਹਿਲਾਂ ਉਨ੍ਹਾਂ ਨੇ ਸਕੂਲ ਦੇ ਬਾਥਰੂਮ ਦੀ ਕੰਧ ‘ਤੇ ਆਪਣੇ ਪਿੰਡ ਦਾ ਨਾਂ ਤੇ ਮੋਬਾਈਲ ਨੰਬਰ ਲਿਖ ਦਿੱਤਾ ਸੀ। ਉਨ੍ਹਾਂ ਦਾ ਆਧਾਰ ਕਾਰਡ ਵੀ ਬਰਾਮਦ ਕਰ ਲਿਆ ਗਿਆ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਦੋਵੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਸਕੂਲ ਆਉਣ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦ+ਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਥਾਣਾ ਸਦਰ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

error: Content is protected !!