Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
November
17
ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੰਜ ਦਿਨਾਂ ਅੰਦਰ ਮਾਫੀ ਮੰਗਣ ਲਈ ਕਿਹਾ, ਨਹੀਂ ਤਾਂ ਮਾਣਹਾਨੀ ਦਾ ਕੇਸ ਕਰਨ ਦੀ ਚਿਤਾਵਨੀ
Latest News
Politics
Punjab
ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੰਜ ਦਿਨਾਂ ਅੰਦਰ ਮਾਫੀ ਮੰਗਣ ਲਈ ਕਿਹਾ, ਨਹੀਂ ਤਾਂ ਮਾਣਹਾਨੀ ਦਾ ਕੇਸ ਕਰਨ ਦੀ ਚਿਤਾਵਨੀ
November 17, 2023
Voice of Punjab
ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੰਜ ਦਿਨਾਂ ਅੰਦਰ ਮਾਫੀ ਮੰਗਣ ਲਈ ਕਿਹਾ, ਨਹੀਂ ਤਾਂ ਮਾਣਹਾਨੀ ਦਾ ਕੇਸ ਕਰਨ ਦੀ ਚਿਤਾਵਨੀ
ਵੀਓਪੀ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਨੋਟਿਸ ਭੇਜਿਆ ਹੈ, ਜਿਸ ਵਿਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ।
ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿ਼ਲਾਫ ਮਾਣਹਾਨੀ ਕੇਸ ਦਾਇਰ ਕੀਤਾ ਜਾਵੇਗਾ। ਸੁਖਬੀਰ ਬਾਦਲ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸਵਾਈਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ਉਤੇ ਦੋਸ਼ ਲਾਇਆ ਸੀ ।
ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਕੋਲ ਬਾਲਾਸਰ ਫਾਰਮ ਆਪ ਤੇ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਬਲਕਿ ਇਹ ਜ਼ਮੀਨ ਉਹਨਾਂ ਦੇ ਪਿਤਾ ਜੀ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਸੀਐਮ ਮਾਨ ਉਤੇ ਹੇਠਲੇ ਪੱਧਰ ਦੀ ਸਿਆਸਤ ਕਰਨ ਦਾ ਦੋਸ਼ ਲਾਇਆ ਹੈ।
Post navigation
ਇੰਤਕਾਲ ਕਰਨ ਬਦਲੇ ਲਈ 91 ਹਜ਼ਾਰ ਦੀ ਰਿਸ਼ਵਤ, ਪਟਵਾਰੀ ਦੀ ਕਾਲ ਹੋ ਗਈ ਰਿਕਾਰਡ, ਵਿਜੀਲੈਂਸ ਨੇ ਕੀਤਾ ਕਾਬੂ
ਸਰਕਾਰੀ ਸਕੂਲ ਪਹੁੰਚ ਮੁੰਡੇ-ਕੁੜੀ ਨੇ ਨਿਗਲੀ ਜ਼ਹਿਰੀਲੀ ਦਵਾਈ, ਦੋਵਾਂ ਦੀ ਹੋ ਗਈ ਮੌ+ਤ, ਸਫਾਈ ਕਰਮਚਾਰੀ ਪੁੱਜਾ ਸਕੂਲ ਤਾਂ ਮੰਜ਼ਰ ਵੇਖ ਕੇ ਪੈਰਾਂ ਹੇਠੋਂ ਨਿਕਲੀ ਜ਼ਮੀਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us