Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
November
17
ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਸ਼ੁਰੂ ਕਰੇਗੀ ਆਟਾ ਸਕੀਮ ਦੀ ਹੋਮ ਡਿਲੀਵਰੀ
Latest News
National
Politics
Punjab
ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਸ਼ੁਰੂ ਕਰੇਗੀ ਆਟਾ ਸਕੀਮ ਦੀ ਹੋਮ ਡਿਲੀਵਰੀ
November 17, 2023
Voice of Punjab
ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਸ਼ੁਰੂ ਕਰੇਗੀ ਆਟਾ ਸਕੀਮ ਦੀ ਹੋਮ ਡਿਲੀਵਰੀ
ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਲੋੜਵੰਦਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਹਾਲਾਂਕਿ ਇਸ ਸਕੀਮ ਤਹਿਤ ਹੋਮ ਡਿਲੀਵਰੀ ਅਗਲੇ ਸਾਲ ਜਨਵਰੀ ‘ਚ ਹੀ ਸ਼ੁਰੂ ਹੋਵੇਗੀ ਪਰ ਇਸ ਸਕੀਮ ਦੀ ਰਸਮੀ ਸ਼ੁਰੂਆਤ ਇਸ ਮਹੀਨੇ ਹੀ ਹੋ ਜਾਵੇਗੀ। ਇਸ ਸਕੀਮ ਰਾਹੀਂ ਸੂਬੇ ਵਿੱਚ ਪ੍ਰਧਾਨ ਮੰਤਰੀ ਕਲਿਆਣ ਅੰਨਾ ਯੋਜਨਾ ਦੇ ਤਹਿਤ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਪ੍ਰਾਪਤ ਕਰ ਸਕਣਗੇ। ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡਿਆ ਜਾਵੇਗਾ।
ਸਕੀਮ ਦੇ ਖਰੜੇ ਅਨੁਸਾਰ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਦੇ ਸਮੇਂ ਲਈ ਕਣਕ ਦੀ ਵੰਡ ਕੀਤੀ ਗਈ ਹੈ ਅਤੇ ਲਾਭਪਾਤਰੀਆਂ ਵਿੱਚ ਇਸ ਦੀ ਵੰਡ ਵੀ ਸ਼ੁਰੂ ਕਰ ਦਿੱਤੀ ਗਈ ਹੈ। ਲਾਭਪਾਤਰੀਆਂ ਨੂੰ ਅਗਲੇ ਸਾਲ ਜਨਵਰੀ ਵਿੱਚ ਹੋਮ ਡਿਲੀਵਰੀ ਮਿਲੇਗੀ। ਸਰਕਾਰ ਨੇ ਕਣਕ ਨੂੰ ਪੀਸਣ ਲਈ ਤਿੰਨ ਦਰਜਨ ਆਟਾ ਮਿੱਲਾਂ ਦੀ ਸ਼ਨਾਖਤ ਵੀ ਕੀਤੀ ਹੈ।
Post navigation
ਦੀਵਾਲੀ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਤੇਜ਼ੀ, ਨਿਵੇਸ਼ਕਾਂ ਨੇ 5 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਕੀਤੀ ਕਮਾਈ
ਕਰੋੜਾਂ ਦੀ ਜਾਇਦਾਦ ਹੜਪਣ ਲਈ ਭਤੀਜੀ ਨੇ ਭੂਆ ਮਾ_ਰ’ਤੀ, ਘੋਲ-ਘੋਲ ਪਿਆਉਂਦੀ ਰਹੀ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us