ਵਿਆਹ ਸਮਾਗਮ ਤੋਂ ਬਾਈਕ ਉਤੇ ਪਰਤ ਰਹੇ ਨੂੰ ਮੌਤ ਨੇ ਪਾਇਆ ਘੇਰਾ, ਦੋ ਨੌਜਵਾਨਾਂ ਦੀ ਹੋਈ ਮੌ+ਤ

ਵਿਆਹ ਸਮਾਗਮ ਤੋਂ ਬਾਈਕ ਉਤੇ ਪਰਤ ਰਹੇ ਨੂੰ ਮੌਤ ਨੇ ਪਾਇਆ ਘੇਰਾ, ਦੋ ਨੌਜਵਾਨਾਂ ਦੀ ਹੋਈ ਮੌ+ਤ


ਵੀਓਪੀ ਬਿਊਰੋ, ਖੰਨਾ : ਵਿਆਹ ਸਮਾਗਮ ਵੇਖ ਕੇ ਪਿੰਡ ਪਰਤ ਰਹੇ ਦੋ ਨੌਜਵਾਨਾਂ ਦੀ ਹਾਦਸੇ ਵਿਚ ਮੌ+ਤ ਹੋ ਗਈ। ਇਹ ਦਰਦਨਾਕ ਹਾਦਸਾ ਦੇਰ ਰਾਤ ਖੰਨਾ ਦੇ ਲਲਹੇੜੀ ਰੋਡ ‘ਤੇ ਪੈਟਰੋਲ ਪੰਪ ਦੇ ਸਾਹਮਣੇ ਵਾਪਰਿਆ। ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ‘ਚ ਦੋ ਨੌਜਵਾਨਾਂ ਦੀ ਮੌ+ਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ।

ਮ੍ਰਿਤ+ਕਾਂ ਦੀ ਪਛਾਣ ਰੋਹਿਤ (21) ਪੁੱਤਰ ਰੋਡਾ ਸਿੰਘ ਵਾਸੀ ਲੋਹਾਰੀ ਕਲਾਂ ਤੇ ਨਵੀ ਪੁੱਤਰ ਕਰਮ ਸਿੰਘ ਵਾਸੀ ਲੋਹਾਰੀ ਕਲਾਂ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਦੀ ਪਛਾਣ ਹਰਪ੍ਰੀਤ ਸਿੰਘ (18) ਵਾਸੀ ਰਾਮਪੁਰ ਕਲੇਰਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਈਕ ਸਵਾਰ ਤਿੰਨੇ ਨੌਜਵਾਨ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ।

ਜਦੋ ਲਲਹੇੜੀ ਰੋਡ ਖੰਨਾ ਵਿਖੇ ਪਹੁੰਚੇ ਤਾਂ ਇਕ ਕਾਰ ਨਾਲ ਟੱਕਰ ਹੋ ਗਈ। ਜਿਸ ਨਾਲ ਦੋਵੇਂ ਨੌਜਵਾਨਾਂ ਦੀ ਮੌਕੇ ਉੱਤੇ ਮੌ+ਤ ਹੋ ਗਈ। ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਵਾਹਨਾਂ ਨੂੰ ਕਬਜੇ ਵਿਚ ਲੈ ਲਿਆ ਅਤੇ ਨੌਜਵਾਨਾਂ ਦੀਆ ਲਾ+ਸ਼ਾਂ ਨੂੰ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ।

error: Content is protected !!