ਲੋਕ ਸਭਾ ਚੋਣਾਂ ਤੋਂ ਪਹਿਲਾਂ ਦੁਆਬੇ ‘ਚ ਕੇਜਰੀਵਾਲ ਤੇ ਮਾਨ ਦੀ ਵਿਕਾਸ ਕ੍ਰਾਂਤੀ ਰੈਲੀ, 900 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਦੁਆਬੇ ‘ਚ ਕੇਜਰੀਵਾਲ ਤੇ ਮਾਨ ਦੀ ਵਿਕਾਸ ਕ੍ਰਾਂਤੀ ਰੈਲੀ, 900 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਹੁਸ਼ਿਆਰਪੁਰ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨਗੇ। ਇਸ ਦੌਰਾਨ 900 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ।

ਇਸ ਰੈਲੀ ਨੂੰ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਨਾਲ ਜੋੜਿਆ ਜਾ ਰਿਹਾ ਹੈ। ‘ਆਪ’ ਦੇ ਪੰਜਾਬ ‘ਚ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਕੇਜਰੀਵਾਲ ਸ਼ਨੀਵਾਰ ਨੂੰ ਵਿਕਾਸ ਕ੍ਰਾਂਤੀ ਰੈਲੀ ‘ਚ ਹਿੱਸਾ ਲੈਣ ਹੁਸ਼ਿਆਰਪੁਰ ਆਉਣਗੇ।


ਇਸ ਦੌਰਾਨ ਕੇਜਰੀਵਾਲ ਅਤੇ ਸੀਐਮ ਮਾਨ ਦੁਆਬੇ ਵਿੱਚ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟ, ਮੈਡੀਕਲ ਸਿੱਖਿਆ ਸਹੂਲਤ ਅਤੇ ਫੌਜ ਸਿਖਲਾਈ ਸੰਸਥਾ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 23 ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ’ਤੇ ਖੇਡ ਸਹੂਲਤਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦਾ ਨੀਂਹ ਪੱਥਰ ਰੈਲੀ ਦੌਰਾਨ ਰੱਖਿਆ ਜਾਵੇਗਾ।

error: Content is protected !!