ਤਸਵੀਰਾਂ ਵਾਇਰਲ ਹੋਈਆਂ ਤਾਂ ਪਤਾ ਲੱਗਾ…! ਪੰਜਾਬੀ ਗਾਇਕ ਗੁਰਨਾਮ ਭੁੱਲਰ ਨੇ ਕਰਵਾਇਆ ਵਿਆਹ

ਤਸਵੀਰਾਂ ਵਾਇਰਲ ਹੋਈਆਂ ਤਾਂ ਪਤਾ ਲੱਗਾ…! ਪੰਜਾਬੀ ਗਾਇਕ ਗੁਰਨਾਮ ਭੁੱਲਰ ਨੇ ਕਰਵਾਇਆ ਵਿਆਹ


ਜਲੰਧਰ (ਵੀਓਪੀ ਬਿਊਰੋ) : ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਨੇ ਚੁੱਪ ਚਪੀਤੇ ਹੀ ਵਿਆਹ ਕਰਵਾ ਲਿਆ ਹੈ। ਉਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਗੁਰਨਾਮ ਭੁੱਲਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਹ ਲਾੜੇ ਲਿਬਾਸ ‘ਚ ਨਜ਼ਰ ਆ ਰਹੇ ਹਨ। ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਲਾੜਾ ਬਣੇ ਗੁਰਨਾਮ ਨੇ ਆਪਣੇ ਵਿਆਹ ‘ਚ ਗੀਤ ਵੀ ਗਾਏ ਹਨ। ਕਿਸੇ ਨਵਜੋਤ ਭੁੱਲਰ ਨਾਂ ਦੇ ਵਿਅਕਤੀ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਗੁਰਨਾਮ ਭੁੱਲਰ ਵੱਲੋਂ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਪਰ ਤਸਵੀਰਾਂ ਅਤੇ ਵੀਡੀਓਜ਼ ਨੂੰ ਵੇਖ ਇਹ ਕਿਹਾ ਜਾ ਸਕਦਾ ਹੈ ਕਿ ਉਹ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ।


ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੁਥਾਜ ਨਹੀਂ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਭੁੱਲਰ ਬੇਹੱਦ ਉਮਦਾ ਐਕਟਰ ਵੀ ਹੈ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। ਦੇਸ਼ ਦੇ ਨਾਲ-ਨਾਲ ਗੁਰਨਾਮ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕਰ ਰਿਹਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਨੇ ਗੁੱਪ ਚੁੱਪ ਤਰੀਕੇ ਨਾਲ ਵਿਆਹ ਕਰਵਾ ਲਿਆ ਹੈ। ਜਿਸਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਹਾਲਾਂਕਿ ਇਨ੍ਹਾਂ ਤਸਵੀਰਾਂ ਅਤੇ ਵੀਡੀਓ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਕਈ ਤਸਵੀਰਾਂ ਅਤੇ ਵੀਡੀਓ ਵਿੱਚ ਤੁਸੀ ਗੁਰਨਾਮ ਨੂੰ ਵੇਖ ਸਕਦੇ ਹੋ। ਇਸਦੇ ਨਾਲ ਹੀ ਗੁਰਨਾਮ ਕਈ ਵੀਡੀਓ ਵਿੱਚ ਆਪਣੀ ਪਤਨੀ ਲਈ ਗੀਤ ਗਾਉਂਦੇ ਹੋਏ ਵੀ ਵਿਖਾਈ ਦੇ ਰਹੇ ਹਨ। ਇਨ੍ਹਾਂ ਵੀਡੀਓਜ਼ ਨੂੰ ਵੇਖ ਜਿੱਥੇ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ, ਉੱਥੇ ਹੀ ਲੋਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਇਹ ਵੀਡੀਓ ਕਲਾਕਾਰ ਦੇ ਫੈਨਜ਼ ਪੇਜ਼ ਵੱਲੋਂ ਸ਼ੇਅਰ ਕੀਤੇ ਗਏ ਹਨ।

error: Content is protected !!