ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ‘ਚ ਸ਼ਰਾਬ-ਕਬਾਬ ਦੀ ਪਾਰਟੀ ਤੇ ਗਾਣਿਆਂ ‘ਤੇ ਡਾਂਸ, SGPC ਨੇ ਪਾਕਿਸਤਾਨ ਸਰਕਾਰ ਨੂੰ ਕਾਰਵਾਈ ਲਈ ਕਿਹਾ

ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ‘ਚ ਸ਼ਰਾਬ-ਕਬਾਬ ਦੀ ਪਾਰਟੀ ਤੇ ਗਾਣਿਆਂ ‘ਤੇ ਡਾਂਸ, SGPC ਨੇ ਪਾਕਿਸਤਾਨ ਸਰਕਾਰ ਨੂੰ ਕਾਰਵਾਈ ਲਈ ਕਿਹਾ

ਇਸਲਾਮਾਬਾਦ (ਵੀਓਪੀ ਬਿਊਰੋ) ਪਾਕਿਸਤਾਨ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸਿੱਖਾਂ ਦੇ ਪਵਿੱਤਰ ਅਸਥਾਨ ਕਰਤਾਰਪੁਰ ਸਾਹਿਬ ਕੰਪਲੈਕਸ ‘ਚ ਨਾਨ-ਵੈਜ ਪਾਰਟੀ ਦਾ ਆਯੋਜਨ ਕਰਨ ਦਾ ਦੋਸ਼ ਲੱਗਾ ਹੈ। ਸੁਰੱਖਿਆ ਏਜੰਸੀਆਂ ਨਾਲ ਜੁੜੇ ਇੱਕ ਸੂਤਰ ਨੇ ਦਾਅਵਾ ਕੀਤਾ ਹੈ ਕਿ ਦਰਬਾਰ ਸਾਹਿਬ ਕੰਪਲੈਕਸ ਵਿੱਚ ਤਿੰਨ ਘੰਟੇ ਚੱਲੀ ਪਾਰਟੀ ਰਾਤ 8 ਵਜੇ ਸ਼ੁਰੂ ਹੋਈ। ਜਿਸ ਵਿੱਚ ਸ਼ਰਾਬ ਅਤੇ ਮੀਟ ਵੀ ਵਰਤਾਇਆ ਗਿਆ ਅਤੇ ਅਸ਼ਲੀਲ ਗੀਤਾਂ ‘ਤੇ ਡਾਂਸ ਵੀ ਕੀਤਾ ਗਿਆ। ਇਸ ਪਾਰਟੀ ਵਿੱਚ ਨਾਰੋਵਾਲ ਜ਼ਿਲ੍ਹੇ ਦੇ ਪੁਲੀਸ ਕਮਿਸ਼ਨਰ ਮੁਹੰਮਦ ਸ਼ਾਹਰੁਖ ਅਤੇ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਸਮੇਤ ਕੁੱਲ 80 ਲੋਕਾਂ ਨੇ ਸ਼ਮੂਲੀਅਤ ਕੀਤੀ। ਪਾਕਿਸਤਾਨ ਵਿੱਚ ਇਸ ਘਿਨਾਉਣੀ ਹਰਕਤ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਰੋਹ ਹੈ। ਇਸ ਮਾਮਲੇ ਨੂੰ ਲੈ ਕੇ SGPC ਨੇ ਵੀ ਸਖਤ ਵਿਰੋਧ ਕੀਤਾ ਹੈ ਅਤੇ ਪਾਕਿਸਤਾਨ ਸਰਕਾਰ ਕੋਲੋਂ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।


ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਰਤਾਰਪੁਰ ਗੁਰਦੁਆਰਾ ਪ੍ਰਸ਼ਾਸਨ ’ਤੇ ਕਰਤਾਰਪੁਰ ਸਾਹਿਬ ਕੰਪਲੈਕਸ ਵਿੱਚ ਡਾਂਸ ਅਤੇ ਮਾਸਾਹਾਰੀ ਪਾਰਟੀਆਂ ਕਰ ਕੇ ਮੰਦਰ ਦੀ ਬੇਅਦਬੀ ਕਰਨ ਦਾ ਦੋਸ਼ ਲਾਇਆ ਹੈ। ਦੋਸ਼ ਹੈ ਕਿ ਇਸ ਪਾਰਟੀ ਦਾ ਆਯੋਜਨ ਕਰਤਾਰਪੁਰ ਸਾਹਿਬ ਲਾਂਘੇ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਸੀਈਓ ਸਈਦ ਅਬੂ ਬਕਰ ਕੁਰੈਸ਼ੀ ਨੇ ਕੀਤਾ ਸੀ। ਪਾਰਟੀ ਦਾ ਆਯੋਜਨ 18 ਨਵੰਬਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਕੀਤਾ ਗਿਆ ਸੀ। ਇਸ ਪਾਰਟੀ ਦੀਆਂ ਕਥਿਤ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਰੋਸ ਹੈ।

ਇਸ ਘਟਨਾ ਦੀ ਨਿੰਦਾ ਕਰਦਿਆਂ ਸਿਰਸਾ ਨੇ ਦੋਸ਼ ਲਾਇਆ ਕਿ ਡਾਂਸ ਪਾਰਟੀ ਦੌਰਾਨ ਪਵਿੱਤਰ ਅਸਥਾਨ ਦੇ ਅੰਦਰ ਮੀਟ ਦਾ ਸੇਵਨ ਕੀਤਾ ਗਿਆ ਅਤੇ ਸ਼ਰਾਬ ਪਰੋਸੀ ਗਈ। ਸੋਸ਼ਲ ਮੀਡੀਆ ‘ਤੇ ਪਾਈ ਪੋਸਟ ‘ਚ ਸਿਰਸਾ ਨੇ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਸ੍ਰੀ ਸਿਰਸਾ ਨੇ ਕਿਹਾ, ‘‘ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਅੰਦਰ ਵਾਪਰੀ ਨਾਪਾਕ ਘਟਨਾ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਇਹ ਵਿਸ਼ੇਸ਼ ਤੌਰ ‘ਤੇ ਨਿਰਾਸ਼ਾਜਨਕ ਹੈ ਕਿਉਂਕਿ ਕਰਤਾਰਪੁਰ ਗੁਰਦੁਆਰਾ ਕਮੇਟੀ ਪ੍ਰਸ਼ਾਸਨ ਵੀ ਇਸ ਵਿੱਚ ਸ਼ਾਮਲ ਸੀ।

ਭਾਰਤੀ ਸੁਰੱਖਿਆ ਏਜੰਸੀ ਦੇ ਇੱਕ ਸੂਤਰ ਨੇ ਕਿਹਾ, “ਇਹ ਪਾਰਟੀ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ (ਮੁੱਖ ਗੇਟ) ਤੋਂ 20 ਫੁੱਟ ਦੀ ਦੂਰੀ ‘ਤੇ ਤਿੰਨ ਘੰਟੇ ਚੱਲੀ। ਇਹ ਪਾਰਟੀ ਰਾਤ 8 ਵਜੇ ਸ਼ੁਰੂ ਹੋਈ। ਇਸ ਵਿੱਚ ਨਾਰੋਵਾਲ ਦੇ ਜ਼ਿਲ੍ਹਾ ਪੁਲਿਸ ਅਫ਼ਸਰ ਮੁਹੰਮਦ ਸ਼ਾਹਰੁਖ ਅਤੇ ਕਰਤਾਰਪੁਰ ਗੁਰਦੁਆਰਾ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ।

ਪਾਰਟੀ ਦੇ ਵੀਡੀਓ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਸਿਰਸਾ ਨੇ ਕਿਹਾ, “ਪਾਕਿਸਤਾਨ ਸਰਕਾਰ ਨੂੰ ਤੁਰੰਤ ਸਾਰੇ ਜ਼ਿੰਮੇਵਾਰ ਲੋਕਾਂ ਵਿਰੁੱਧ ਪੂਰੀ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਪਾਕਿਸਤਾਨ ਸਰਕਾਰ ਨੂੰ ਘੱਟ ਗਿਣਤੀਆਂ ਦੇ ਵਿਸ਼ਵਾਸ ਨੂੰ ਘੱਟ ਨਹੀਂ ਸਮਝਣਾ ਚਾਹੀਦਾ। ਪੀਐਮਯੂ ਕਰਤਾਰਪੁਰ ਕਾਰੀਡੋਰ ਦੇ ਸੀਈਓ ਸਈਅਦ ਅਬੂ ਬਕਰ ਕੁਰੈਸ਼ੀ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪਰਿਸਰ ਵਿੱਚ ਇੱਕ ਨਾਨ-ਵੈਜ ਪਾਰਟੀ ਦਾ ਆਯੋਜਨ ਕੀਤਾ ਤਾਂ ਬਹੁਤ ਨਿਰਾਸ਼ਾ ਹੋਈ। ਵਿਸ਼ਵ ਭਰ ਦੇ ਸਿੱਖ ਭਾਈਚਾਰਾ ਉਸ ਪਵਿੱਤਰ ਅਸਥਾਨ ਦੀ ਇਸ ਬੇਅਦਬੀ ਤੋਂ ਦੁਖੀ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਖਰੀ ਸਾਹ ਲਿਆ ਸੀ। ਮੈਂ ਇਸ ਸਬੰਧ ਵਿਚ ਪਾਕਿਸਤਾਨ ਸਰਕਾਰ ਤੋਂ ਤੁਰੰਤ ਜਵਾਬਦੇਹੀ ਅਤੇ ਕਾਰਵਾਈ ਦੀ ਮੰਗ ਕਰਦਾ ਹਾਂ।

error: Content is protected !!