ਕਿਸਾਨਾਂ ਨੇ ਜਲੰਧਰ ‘ਚ ਪ੍ਰਦਰਸ਼ਨ ਕੀਤਾ ਤੇਜ਼, CM ਮਾਨ ਨੇ ਕਿਹਾ- ਇਹ ਹੀ ਰਵੱਈਆ ਰਿਹਾ ਤਾਂ… 

ਕਿਸਾਨਾਂ ਨੇ ਜਲੰਧਰ ‘ਚ ਪ੍ਰਦਰਸ਼ਨ ਕੀਤਾ ਤੇਜ਼, CM ਮਾਨ ਨੇ ਕਿਹਾ- ਇਹ ਹੀ ਰਵੱਈਆ ਰਿਹਾ ਤਾਂ…

ਜਲੰਧਰ (ਵੀਓਪੀ ਬਿਊਰੋ) ਗੰਨੇ ਦੇ ਰੇਟ ਵਧਾਉਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਲੰਧਰ ਦੇ ਧਨੋਵਾਲੀ ਗੇਟ ਨੇੜੇ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ ਮਾਰਗ ‘ਤੇ ਧਰਨਾ ਦਿੱਤਾ ਹੈ, ਜਿਸ ‘ਚ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ।

ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟਰ ‘ਤੇ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ..ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ ..।

ਕਿਸਾਨ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਧਰਨਾ ਦੂਜੇ ਦਿਨ ਵਿੱਚ ਪਹੁੰਚ ਗਿਆ ਹੈ ਅਤੇ ਅੱਜ ਹਾਈਵੇਅ ਦੇ ਨਾਲ-ਨਾਲ ਸਰਵਿਸ ਲੇਨ ਵੀ ਬੰਦ ਕਰ ਦਿੱਤੀ ਗਈ ਹੈ। ਇਹ ਰੂਟ ਜ਼ਰੂਰੀ ਸੇਵਾਵਾਂ ਲਈ ਖੋਲ੍ਹ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਕਿਸੇ ਨੂੰ ਵੀ ਇਸ ਰੂਟ ਤੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਣ ਤੱਕ ਕੁੱਲ 22 ਕਿਸਾਨ ਜਥੇਬੰਦੀਆਂ ਧਰਨੇ ਵਿੱਚ ਪਹੁੰਚ ਚੁੱਕੀਆਂ ਹਨ ਅਤੇ ਬਾਕੀ ਜਥੇਬੰਦੀਆਂ ਵੀ ਪੁੱਜਣਗੀਆਂ।

error: Content is protected !!